ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਲੋਕ ਸਭਾ 'ਚ ਖੇਤੀ ਕਾਨੂੰਨਾਂ ਦਾ ਕੀਤਾ ਜ਼ੋਰਦਾਰ ਵਿਰੋਧ

By  Shanker Badra February 9th 2021 10:32 PM

ਚੰਡੀਗੜ੍ਹ  : ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਡਲ ਮੰਡਲ ਦੇ ਮੈਂਬਰ ਹੋਣ ਵੇਲੇ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਨ ਤੋਂ ਬਾਅਦ ਹੁਣ ਸੰਸਦ ਵਿਚ ਵੀ ਇਹਨਾਂ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਉਸ ਵੇਲੇ ਦੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀਆਂ ਦੀ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਕਿਸਾਨ ਹਿੱਤਾਂ ਦੀ ਰਾਖੀ ਦੀਆਂ ਸਿਫਾਰਸ਼ਾਂ ਕੀਤੀਆਂ ਸਨ ਤੇ ਕਿਹਾ ਸੀ ਕਿ ਐਮ.ਐਸ.ਪੀ ਤੋਂ ਘੱਟ ਕਿਸਾਨਾ ਤੇ ਵਪਾਰੀਆਂ ਵਿਚ ਕੋਈ ਸੌਦੇਬਾਜ਼ੀ ਨਹੀਂ ਹੋਣੀ ਚਾਹੀਦੀ। ਉਹਨਾਂ ਪੁੱਛਿਆ ਕਿ ਉਸ ਵੇਲੇ ਤੋਂ ਹੁਣ ਤੱਕ ਕੀ ਬਦਲਿਆ ਹੈ ?

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ

Harsimrat Kaur Badal opposes agriculture laws in Lok Sabha after Cabinet ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਲੋਕ ਸਭਾ 'ਚ ਖੇਤੀ ਕਾਨੂੰਨਾਂ ਦਾ ਕੀਤਾ ਜ਼ੋਰਦਾਰ ਵਿਰੋਧ

ਸ੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਦੱਸੇ ਕਿ 26 ਜਨਵਰੀ ਦੀਆਂ ਘਟਨਾਵਾਂ ਬਾਰੇ ਖੁਫੀਆ ਏਜੰਸੀਆਂ ਦੀਆਂ ਅਸਫਲਤਾਵਾਂ ਦੀ ਜਾਂਚ ਕਿਉਂ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਜਿਹਨਾਂ ਨੇ ਕੌਮੀ ਝੰਡੇ ਵਾਸਤੇ ਹੁਣ ਤੱਕ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਉਹਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਕੇਸਰੀ ਨਿਸ਼ਾਨ ਸਾਹਿਬ ਦਾ ਪ੍ਰਧਾਨ ਮੰਤਰੀ ਆਪ ਸਨਮਾਨ ਕਰਦੇ ਸਨ ਉਸਦੀ ਬਦਨਾਮੀ ਕੀਤੀ ਜਾ ਰਹੀ  ਹੈ।

Harsimrat Kaur Badal opposes agriculture laws in Lok Sabha after Cabinet ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਲੋਕ ਸਭਾ 'ਚ ਖੇਤੀ ਕਾਨੂੰਨਾਂ ਦਾ ਕੀਤਾ ਜ਼ੋਰਦਾਰ ਵਿਰੋਧ

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਿਚ ਕਿੰਨਾ ਹੰਕਾਰ ਆ ਗਿਆ ਹੈ। ਇਹ ਕਿਸਾਨਾਂ ਨੂੰ ਵਿਚੋਲੇ, ਨਕਸਲਵਾਦੀ ਤੇ ਖਾਲਿਸਤਾਨੀ ਕਰਾਰ ਦੇ ਕੇ ਉਹਨਾਂ ਨੂੰ ਬਦਨਾਮ ਕਰ ਰਹੀ ਹੈ ਤੇ ਕਿਸਾਨਾਂ ਦੀ ਭਲਾਈ ਵਾਸਤੇ ਕਿਸੇ ਵੀ ਮੰਤਰੀ ਨੂੰ ਭੇਜਣ ਵਾਸਤੇ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ, ਸਮਾਜਿਕ ਕਾਰਕੁੰਨਾਂ ਤੇ ਪੱਤਰਕਾਰਾਂ ਦੇ ਖਿਲਾਫ ਜ਼ਬਰਦੀ ਨੀਤੀ ਅਪਣਾ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : 11 ਫਰਵਰੀ ਨੂੰ ਜਗਰਾਓਂ ਦੀ ਅਨਾਜ ਮੰਡੀ 'ਚ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ

Harsimrat Kaur Badal opposes agriculture laws in Lok Sabha after Cabinet ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਲੋਕ ਸਭਾ 'ਚ ਖੇਤੀ ਕਾਨੂੰਨਾਂ ਦਾ ਕੀਤਾ ਜ਼ੋਰਦਾਰ ਵਿਰੋਧ

ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ ਤੇ ਗੁਰੂ ਨਾਨਕ ਦੇਵ ਜੀ ਨੇ ਆਪ 18 ਸਾਲਾ ਖੇਤੀਬਾੜੀ ਕੀਤੀ। ਇਥੇ ਦੱਸਣਯੋਗ ਹੈ ਕਿ ਸ੍ਰੀਮਤੀ ਬਾਦਲ ਨੇ ਨਾ ਸਿਰਫ ਕੇਂਦਰੀ ਮੰਤਰੀ ਮੰਡਲ ਵਿਚ ਖੇਤੀਬਾੜੀ ਆਰਡੀਨੈਂਸ ਤੇ ਬਿੱਲਾਂ ਵਿਰੋਧ ਕੀਤਾ ਬਲਕਿ ਵੱਖ -ਵੱਖ ਮੰਤਰੀਆਂ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਵੀ ਆਖਿਆ ਤੇ ਖੇਤੀਬਾੜੀ ਬਿੱਲਾਂ ਦਾ ਵੀ ਵਿਰੋਧ ਕੀਤਾ।

-PTCNews

Related Post