ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮਾਂ ਨੂੰ ਜੋੜਨ ਵਾਲੀ ਰੇਲ ਗੱਡੀ ਚਲਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਸਿੱਕਾ ਜਾਰੀ ਕਰਨ ਦੀ ਦਿੱਤੀ ਸਲਾਹ

By  Shanker Badra November 28th 2018 04:07 PM -- Updated: November 28th 2018 04:25 PM

ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮਾਂ ਨੂੰ ਜੋੜਨ ਵਾਲੀ ਰੇਲ ਗੱਡੀ ਚਲਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਸਿੱਕਾ ਜਾਰੀ ਕਰਨ ਦੀ ਦਿੱਤੀ ਸਲਾਹ:ਪਾਕਿਸਤਾਨ : ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਲਏ ਗਏ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਕਰਤਾਰਪੁਰ ਲਾਂਘਾ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਵਿੱਚ ਸੁਰਖੀਆਂ ਵਿੱਚ ਬਣਿਆ ਹੋਇਆ ਹੈ।ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਨਾਲ ਲਿਆਂਦੇ ਅੰਮ੍ਰਿਤ ਦਾ ਛਿੱਟਾ ਦੇ ਕੇ ਰਸਮ ਨਿਭਾਈ ਹੈ।ਪਾਕਿਸਤਾਨ ਵਿੱਚ ਨੀਂਹ ਪੱਥਰ ਸਮਾਗਮ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਬੋਧਨ ਕਰਦਿਆਂ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘਾ ਖੋਲ੍ਹਣ 'ਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ ਹੈ।Harsimrat Kaur Badal Pakistan government Guru Nanak dev ji Coin release adviceਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮਾਂ ਨੂੰ ਜੋੜਨ ਵਾਲੀ ਰੇਲ ਗੱਡੀ ਚਲਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਸਿੱਕਾ ਜਾਰੀ ਕਰਨ ਦੀ ਸਲਾਹ ਦਿੱਤੀ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਾਡੀ ਮੁਰਾਦ ਪੂਰੀ ਹੋ ਗਈ ਹੈ।ਇਸ ਦੌਰਾਨ ਪਾਕਿਸਤਾਨ ਵਿੱਚ ਨੀਂਹ ਪੱਥਰ ਸਮਾਗਮ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ ਹੈ।ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਲਾਂਘਾ ਪੰਜਾਬ ਸਥਿਤ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਨੂੰ ਪਾਕਿਸਤਾਨੀ ਪੰਜਾਬ ਸਥਿਤ ਕਰਤਾਰਪੁਰ ਸਾਹਿਬ (ਨਾਰੋਵਾਲ) ਨਾਲ ਜੋੜੇਗਾ।ਇਸ ਵਿਚਕਾਰ ਦੂਰੀ ਲਗਭਗ 4 ਕਿੱਲੋਮੀਟਰ ਦੀ ਹੈ।Harsimrat Kaur Badal Pakistan government Guru Nanak dev ji Coin release adviceਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ,ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਮਹੱਤਵਪੂਰਨ ਸਖਸ਼ੀਅਤਾਂ ਮੌਜੂਦ ਸਨ।Harsimrat Kaur Badal Pakistan government Guru Nanak dev ji Coin release adviceਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ।ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ।ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ।ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ।

-PTCNews

Related Post