ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਸੈਂਟਰ ਦਾ ਕੀਤਾ ਉਦਘਾਟਨ

By  Shanker Badra October 13th 2018 01:09 PM -- Updated: October 13th 2018 04:00 PM

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਸੈਂਟਰ ਦਾ ਕੀਤਾ ਉਦਘਾਟਨ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਟਿਆਲਾ ਵਿਖੇ ਵਾਈ.ਪੀ.ਐੱਸ ਸਕੂਲ ਦੇ ਸਾਹਮਣੇ ਪ੍ਰਧਾਨ ਮੰਤਰੀ ਕੌਸ਼ਲ ਸੈਂਟਰ ਦਾ ਉਦਘਾਟਨ ਕੀਤਾ ਹੈ।ਸਾਡੇ ਦੇਸ਼ ਵਿੱਚ ਲਗਾਤਾਰ ਵਧ ਰਹੀ ਆਬਾਦੀ ਨੇ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦਾ ਵੱਡਾ ਸੰਕਟ ਪੈਦਾ ਕਰ ਦਿੱਤਾ ਹੈ।ਇਸ ਦੇ ਹੱਲ ਲਈ ਕੇਂਦਰ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਲਈ ਉਨ੍ਹਾਂ ਦੀ ਰੁਚੀ ਅਨੁਸਾਰ ਵੱਖ-ਵੱਖ ਕੰਮਾਂ ਵਿੱਚ ਟ੍ਰੇਨਿੰਗ ਦੇ ਕੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਤਹਿਤ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ।Harsimrat Kaur Badal Patiala Pradhan Mantri Kaushal Kendra Inaugurationਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਪੈਰਾਂ 'ਤੇ ਖੜੇ ਕਰਨ ਲਈ ਇਹ ਕੌਸ਼ਲ ਯੋਜਨਾ ਸ਼ੁਰੂ ਕੀਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਅੰਦਰ 19 ਸੈਂਟਰ ਖੋਲ੍ਹੇ ਗਏ ਸਨ ,ਜਿਨ੍ਹਾਂ 'ਚੋਂ 16 ਚੱਲ ਚੁਕੇ ਹਨ।Harsimrat Kaur Badal Patiala Pradhan Mantri Kaushal Kendra Inaugurationਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਖੁਦ ਟੈਕਸ ਟਾਇਲ ਡਿਜ਼ੀਨਗ ਦਾ ਕੋਰਸ ਕੀਤਾ ਹੈ।ਉਸ ਸਮੇਂ ਮੈਨੂੰ 1200 ਰੁਪਏ ਪਹਿਲੀ ਤਨਖ਼ਾਹ ਮਿਲੀ ਸੀ।ਇਸ ਲਈ ਮੈਂ ਆਪਣੇ ਪਿਤਾ ਦਾ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਸਕਿਲ ਟ੍ਰੇਨਿੰਗ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵੱਲੋਂ ਦਿੱਤਾ ਜਾਣ ਵਾਲਾ ਸਰਟੀਫਿਕੇਟ ਅੰਤਰਰਾਸ਼ਟਰੀ ਮਾਪ ਦੰਡ 'ਤੇ ਖਰਾ ਉਤਰਦਾ ਹੈ।Harsimrat Kaur Badal Patiala Pradhan Mantri Kaushal Kendra Inaugurationਇਸ ਦੌਰਾਨ ਸੈਂਟਰ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੱਕ ਸੈਂਟਰ ਵਿਚ 300 ਵਿਦਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾਂਦੀ ਹੈ।ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

-PTCNews

Related Post