ਹਰਸਿਮਰਤ ਕੌਰ ਬਾਦਲ ਨੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

By  Shanker Badra September 28th 2020 07:00 PM -- Updated: September 28th 2020 07:03 PM

ਹਰਸਿਮਰਤ ਕੌਰ ਬਾਦਲ ਨੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ:ਫ਼ਿਰੋਜ਼ਪੁਰ : ਜਦੋਂ ਵੀ ਕਿਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਗੱਲ ਹੁੰਦੀ ਹੈ ਤਾਂ ਸ਼ਹੀਦ ਭਗਤ ਸਿੰਘ ਦਾ ਨਾਂਅ ਆਉਂਦਾ ਹੈ ,ਜਿਸ ਨੂੰ ਬਚਪਨ ਤੋਂ ਹੀ ਆਜ਼ਾਦੀ ਦੀ ਲੜਾਈ ਲੜਨ ਦਾ ਚਾਹ ਦਿਲ ਵਿੱਚ ਉੱਠ ਪਿਆ ਸੀ। ਅੱਜ ਸਰਦਾਰ ਭਗਤ ਸਿੰਘ ਦਾ 113ਵਾਂ ਜਨਮ ਦਿਨ ਹੈ। ਉਸਦੇ ਵਾਰਸ ਅੱਜ ਜਗ੍ਹਾ -ਜਗ੍ਹਾ ਸ਼ਹੀਦ ਭਗਤ ਸਿੰਘ ਨੂੰ ਯਾਦ ਕਰ ਰਹੇ ਹਨ।

ਹਰਸਿਮਰਤ ਕੌਰ ਬਾਦਲ ਨੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਹਿੰਦ-ਪਾਕਿ ਕੌਮੀ ਸਰਹੱਦ 'ਤੇ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਰਾਜ ਮਾਤਾ ਦੀਆਂ ਸਮਾਰਕਾਂ 'ਤੇ ਸਿਜਦਾ ਕੀਤਾ ਹੈ ਅਤੇ ਸ਼ਰਧਾਂਜਲੀ ਭੇਂਟ ਕੀਤੀ ਹੈ।

ਹਰਸਿਮਰਤ ਕੌਰ ਬਾਦਲ ਨੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਹਰਸਿਮਰਤ ਕੌਰ ਬਾਦਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਅੱਜ ਮੁੜ ਲੋੜ ਹੈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਕੁਰਬਾਨੀ ਤੋਂ ਸੇਧ ਲੈ ਕੇ ਸੰਘਰਸ਼ ਕਰਨ ਦੀ, ਤਾਂ ਜੋ ਮਿਹਨਤੀ ਕਿਸਾਨਾਂ-ਮਜ਼ਦੂਰਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ । ਇਸ ਮੌਕੇ ਉਨ੍ਹਾਂ ਨਾਲ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ, ਅਵਤਾਰ ਸਿੰਘ ਜ਼ੀਰਾ, ਵਰਦੇਵ ਸਿੰਘ ਨੋਨੀ ਮਾਨ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਮਾਟੂ ਵੋਹਰਾ ਆਦਿ ਸਨ।

ਹਰਸਿਮਰਤ ਕੌਰ ਬਾਦਲ ਨੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸਰਹੱਦੀ ਇਲਾਕੇ ਫ਼ਿਰੋਜ਼ਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਬਿਲਾਂ ਦੇ ਵਿਰੋਧ ਵਿੱਚ ਸੰਘਰਸ਼ ਨੂੰ ਹਰ ਕੀਮਤ 'ਤੇ ਜਾਰੀ ਰੱਖੇਗਾ। ਇਸ ਦੌਰਾਨ ਉਨ੍ਹਾਂ ਨੇ ਸਮੂਹ ਵਰਕਰਾਂ ਤੇ ਹਾਜ਼ਰ ਸੰਗਤ ਨੂੰ 1 ਅਕਤੂਬਰ ਦੇ ਕਿਸਾਨ ਮਾਰਚ 'ਚ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।

-PTCNews

Related Post