ਫ਼ਤਿਹਗੜ ਸਾਹਿਬ ਵਿਖੇ ਹੋਈਆਂ ਬੇਅਦਬੀਆਂ ਦੀ ਹਰਸਿਮਰਤ ਕੌਰ ਬਾਦਲ ਵੱਲੋਂ ਸਖਤ ਨਿੰਦਾ

By  Jagroop Kaur October 12th 2020 11:26 PM

ਪੰਜਾਬ : ਪੰਜਾਬ ਵਿਚ ਲਗਾਤਾਰ ਹੋ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਤੋਂ ਬਾਅਦ ਜਿਥੇ ਸਿੱਖ ਭਾਵਨਾਵਾਂ ਆਹਤ ਹੋਈਆਂ ਹਨ ਉਥੇ ਹੀ ਇਸ ਦੀ ਕਦੇ ਸ਼ਬਦਾਂ 'ਚ ਨਿੰਦਾ ਵੀ ਕੀਤੀ ਜਾ ਰਹੀ ਹੈ। ਸੋਮਵਾਰ ਦੀ ਸਵੇਰ ਸ੍ਰੀ ਫਤਿਹਗ੍ਹੜ ਸਾਹਿਬ ਵਿਖੇ ਇਕ ਤੋਂ ਬਾਅਦ ਇਕ ਹੋਈਆਂ ਬੇਅਦਬੀਆਂ 'ਤੋਂ ਬਾਅਦ ਜਿਥੇ ਆਰੋਪੀਆਂ ਨੂੰ ਕਾਬੂ ਕਰਲਿਆ ਗਿਆ ਉਥੇ ਹੀ ਇਸ ਤੇ ਵੱਖ ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕ੍ਰਿਆਵਾਂ ਵੀ ਸਾਹਮਣੇ ਆਈਆਂ। ਉਥੇ ਹੀ ਹੁਣ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਜੀ ਵੱਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਅਜਿਹੇ ਘਿਨੌਣੇ ਅਪਰਾਧ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ|AHr

angry harsimrat kaurਉਨ੍ਹਾਂ ਕਿਹਾ ਕਿ "ਸ੍ਰੀ ਫ਼ਤਿਹਗੜ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਮੈਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹਾਂ। ਸਿੱਖਾਂ ਦੀ ਪੁਰਜ਼ੋਰ ਮੰਗ ਹੈ ਕਿ ਅਜਿਹੇ ਘਿਨਾਉਣੇ ਗੁਨਾਹ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਫ਼ੌਰੀ ਕਾਰਵਾਈ ਕਰੇ। ਅਜਿਹੇ ਮੌਕੇ, ਜਦੋਂ ਕਿਸਾਨ ਅੰਦੋਲਨਾਂ ਵਿੱਚ ਲੋਕ ਜਜ਼ਬਾਤੀ ਤੌਰ 'ਤੇ ਸੰਘਰਸਸ਼ੀਲ ਹੋ ਕੇ ਅੱਗੇ ਵਧ ਰਹੇ ਹਨ, ਸੂਬੇ ਨੂੰ ਅਸਥਿਰ ਕਰਨ ਵਾਲੀਆਂ ਅਜਿਹੀਆਂ ਘਟਨਾਵਾਂ, ਸਾਫ਼ ਤੌਰ 'ਤੇ ਉਨ੍ਹਾਂ ਤਬਾਹ ਕਰਨ ਵਾਲੀਆਂ ਤਾਕਤਾਂ ਵੱਲ੍ਹ ਇਸ਼ਾਰਾ ਕਰਦੀਆਂ ਹਨ, ਜਿਹੜੀਆਂ ਪੰਜਾਬ ਨੂੰ ਮੁੜ ਅੱਗ ਦੇ ਭਾਂਬੜਾਂ 'ਚ ਧੱਕ ਦੇਣਾ ਚਾਹੁੰਦੀਆਂ ਹਨ"1988 road rage case: Punjab govt's hypocrisy exposed, says Harsimrat Kaur  Badalਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਘਟਨਾਵਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ,ਤੇ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।Sukhbir Singh Badal

ਉਨ੍ਹਾਂ ਕਿਹਾ ਕਿ ਭਾਵੇਂ ਇਸ ਅਪਰਾਧਾਂ ਦਾ ਇਕ ਦੋਸ਼ੀ ਮੌਕੇ ’ਤੇ ਫੜਿਆ ਗਿਆ ਹੈ ਪਰ ਹੋਰਨਾਂ ਨੂੰ ਬਿਨਾਂ ਦੇਰੀ ਦੇ ਤਲਾਸ਼ ਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤੇ ਮਿਸਾਲੀ ਸਜ਼ਾ ਮਿਲਣ ਚਾਹੀਦੀ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਸੂਬੇ ਵਿਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਭੰਗ ਕਰਨ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ ਹਨ।Bargari sacrilege: SIT 'recovers' pages of Guru Granth Sahib from dera follower's house - punjab$bhatinda - Hindustan Timesਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਮਾਮਲੇ ਵਿਚ ਫੈਸਲਾਕੁੰਨ ਕਾਰਵਾਈ ਕੀਤੀ ਹੁੰਦੀ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹ ਕੇ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਫਿਰ ਗੁਆਂਢੀ ਜ਼‌ਿਲ੍ਹੇ ਫ਼ਤਿਹਗੜ੍ਹ ਸਾਹਿਬ ਵਿਚ ਇਸ ਤਰੀਕੇ ਦੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਦੀਆਂ।

Related Post