ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਜਲਾਲਾਬਾਦ 'ਚ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

By  Shanker Badra October 19th 2019 04:00 PM

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਜਲਾਲਾਬਾਦ 'ਚ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ:ਜਲਾਲਾਬਾਦ :  ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖਿਆ ਹੋਇਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਅੱਜ ਆਪਣੇ -ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੱਬਾਂ - ਭਾਰ ਹਨ ,ਕਿਉਂਕਿ ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ। ਇਸ ਦੇ ਤਹਿਤ ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ।

Harsimrat Kaur Badal SAD candidate Dr. Raj Singh Dibipura Favor Election propaganda In Jalalabad ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਜਲਾਲਾਬਾਦ 'ਚ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਇਸ ਦੌਰਾਨਕੇਂਦਰੀ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਜਲਾਲਾਬਾਦ ਹਲਕੇ ਦੇ ਸ਼ਹਿਰੀ ਖੇਤਰ ਵਿੱਚ ਕਈ ਥਾਈਂ ਮਹਿਲਾਵਾਂ ਵੱਲੋਂ ਰੱਖੇ ਪੋਗਰਾਮਾਂ ਵਿੱਚ ਸ਼ਿਰਕਤ ਕੀਤੀ ਹੈ। ਉਨ੍ਹਾਂ ਸਭ ਤੋਂ ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੇਮ ਕੁਮਾਰ ਵਲੇਚਾ ਦੇ ਨਿਵਾਸ 'ਤੇ ਮਹਿਲਾਵਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਿਤ ਕੀਤਾ ਹੈ।

 Harsimrat Kaur Badal SAD candidate Dr. Raj Singh Dibipura Favor Election propaganda In Jalalabad ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਜਲਾਲਾਬਾਦ 'ਚ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਇਸ ਮੌਕੇ ਵਲੇਚਾ ਪਰਿਵਾਰ ਵੱਲੋਂਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਆੜ੍ਹਤੀਆਂ ਜੂਨ ਸ਼ੈਲਰ ਯੂਨੀਅਨ ਤੇ ਕਈ ਹੋਰ ਜਥੇਬੰਦੀਆਂ ਨਾਲ ਵੀ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

Harsimrat Kaur Badal SAD candidate Dr. Raj Singh Dibipura Favor Election propaganda In Jalalabad ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਜਲਾਲਾਬਾਦ 'ਚ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ।

-PTCNews

Related Post