ਹਰਸਿਮਰਤ ਕੌਰ ਬਾਦਲ ਦੇ ਦੂਸਰੀ ਵਾਰ ਕੇਂਦਰੀ ਮੰਤਰੀ ਬਣਨ 'ਤੇ ਲੋਕਾਂ ਨੇ ਲੱਡੂ ਵੰਡ ਕੇ ਅਤੇ ਢੋਲ 'ਤੇ ਭੰਗੜੇ ਪਾ ਕੇ ਮਨਾਈਆਂ ਖੁਸ਼ੀਆਂ

By  Shanker Badra May 30th 2019 09:23 PM

ਹਰਸਿਮਰਤ ਕੌਰ ਬਾਦਲ ਦੇ ਦੂਸਰੀ ਵਾਰ ਕੇਂਦਰੀ ਮੰਤਰੀ ਬਣਨ 'ਤੇ ਲੋਕਾਂ ਨੇ ਲੱਡੂ ਵੰਡ ਕੇ ਅਤੇ ਢੋਲ 'ਤੇ ਭੰਗੜੇ ਪਾ ਕੇ ਮਨਾਈਆਂ ਖੁਸ਼ੀਆਂ:ਅੰਮ੍ਰਿਤਸਰ : ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ ਨਰਿੰਦਰ ਮੋਦੀ ਨੇ ਅੱਜ ਦੂਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ।ਰਾਸ਼ਟਰਪਤੀ ਭਵਨ 'ਚ ਹੋਏ ਇਸ ਸਮਾਗਮ 'ਚ ਪ੍ਰਧਾਨ ਮੰਤਰੀ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਨੇ ਵੀ ਸਹੁੰ ਚੁੱਕੀ ਹੈ।ਹਾਲਾਂਕਿ ਸਭ ਦੀਆਂ ਨਜ਼ਰਾਂ ਇਸ 'ਤੇ ਹੋਣਗੀਆਂ ਕਿ ਗ੍ਰਹਿ, ਰੱਖਿਆ, ਵਿੱਤ ਅਤੇ ਵਿਦੇਸ਼ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਕਿਸ ਨੂੰ ਸੌਂਪੀ ਜਾਵੇਗੀ।

Harsimrat Kaur Badal Second time Union minister People Sweets Celebrated happiness ਹਰਸਿਮਰਤ ਕੌਰ ਬਾਦਲ ਦੇ ਦੂਸਰੀ ਵਾਰ ਕੇਂਦਰੀ ਮੰਤਰੀ ਬਣਨ 'ਤੇ ਲੋਕਾਂ ਨੇ ਲੱਡੂ ਵੰਡ ਕੇ ਅਤੇ ਢੋਲ 'ਤੇ ਭੰਗੜੇ ਪਾ ਕੇ ਮਨਾਈਆਂ ਖੁਸ਼ੀਆਂ

ਐਨਡੀਏ ਦੀ ਸਰਕਾਰ ਬਣਨ 'ਤੇ ਦੇਸ਼ ਭਰ ਵਿਚ ਖੁਸ਼ੀ ਦੀ ਲਹਿਰ ਹੈ।ਨਰਿੰਦਰ ਮੋਦੀ ਤੇ ਸਾਥੀ ਮੰਤਰੀਆਂ ਵੱਲੋਂ ਸਹੁੰ ਚੁੱਕਣ 'ਤੇ ਹਰ ਪਾਸੇ ਭਜਪਾ ਤੇ ਐਨਡੀਏ ਦੇ ਭਾਈਵਾਲ ਪਾਰਟੀਆਂ ਦੇ ਵਰਕਰਾਂ ਵੱਲੋਂ ਬਹੁਤ ਵੱਡੇ ਪੱਧਰ 'ਤੇ ਖੁਸ਼ੀ ਮਨਾਈ ਜਾ ਰਹੀ ਹੈ।

Harsimrat Kaur Badal Second time Union minister People Sweets Celebrated happiness ਹਰਸਿਮਰਤ ਕੌਰ ਬਾਦਲ ਦੇ ਦੂਸਰੀ ਵਾਰ ਕੇਂਦਰੀ ਮੰਤਰੀ ਬਣਨ 'ਤੇ ਲੋਕਾਂ ਨੇ ਲੱਡੂ ਵੰਡ ਕੇ ਅਤੇ ਢੋਲ 'ਤੇ ਭੰਗੜੇ ਪਾ ਕੇ ਮਨਾਈਆਂ ਖੁਸ਼ੀਆਂ

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਦੇ ਦੂਸਰੀ ਵਾਰ ਕੇਂਦਰੀ ਮੰਤਰੀ ਬਣਨ 'ਤੇ ਗੁਰੂ ਨਗਰੀ ਅੰਮ੍ਰਿਤਸਰ ਦੀ ਅਕਾਲੀ ਲੀਡਰਸ਼ਿਪ ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਤੇ ਢੋਲ ਦੀ ਥਾਪ ਤੇ ਭੰਗੜਾ ਪਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।ਅਕਾਲੀ ਆਗੂਆਂ ਤੇ ਵਰਕਰਾਂ ਨੇ ਜਿਥੇ ਬਾਦਲ ਪਰਿਵਾਰ ਤੇ ਸਮੁੱਚੇ ਅਕਾਲੀ ਦਲ ਨੂੰ ਮੁਬਾਰਕਬਾਦ ਦਿੱਤੀ ਉੱਥੇ ਇਹ ਆਸ ਪ੍ਰਗਟਾਈ ਕਿ ਹਰਸਿਮਰਤ ਕੌਰ ਬਾਦਲ ਪਹਿਲਾਂ ਵਾਂਗ ਹੀ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਗੇ।

-PTCNews

Related Post