ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲਹਰਸਿਮਰਤ ਕੌਰ ਬਾਦਲ ਨੇ ਵੰਡਾਇਆ ਦੁੱਖ  

By  Shanker Badra December 11th 2020 04:07 PM

ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਹਰਸਿਮਰਤ ਕੌਰ ਬਾਦਲ ਨੇ ਵੰਡਾਇਆ ਦੁੱਖ :ਤਲਵੰਡੀ ਸਾਬੋ : ਦਿੱਲੀ ਦੇ ਟਿਕਰੀ ਬਾਰਡਰ 'ਤੇ ਖੇਤੀ ਕਾਨੂੰਨਾਂ ਖਿਲਾਫ਼ ਮੋਰਚਾ ਲਾ ਕੇ ਬੈਠੇ ਕਿਸਾਨਾਂ ਵਿੱਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਦੀ ਪਿਛਲੇ ਦਿਨੀਂ ਹਾਰਟ ਅਟੈਕ ਕਾਰਨ ਮੌਤ ਹੋ ਗਈ ਸੀ। ਅੱਜ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਪੁੱਜੇ, ਜਿਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਿਵਾਰਕ ਮੈਬਰਾਂ ਦੀ ਆਰਥਿਕ ਮਦਦ ਵੀ ਦਿੱਤੀ।

Harsimrat Kaur Badal shares grief with family of martyred farmer at Delhi's Kisan Andolan ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਹਰਸਿਮਰਤ ਕੌਰ ਬਾਦਲ ਨੇ ਵੰਡਾਇਆ ਦੁੱਖ

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਖ਼ੁਦ ਗ਼ਲਤ ਮੰਨ ਨੇ ਵੀ ਵਾਪਸ ਨਹੀਂ ਲੈ ਰਹੀ ,ਉਥੇ ਹੀ ਪੰਜਾਬ ਦੇ ਮੁੱਖ ਮੰਤਰੀ 'ਤੇ ਵੀ ਕਿਸਾਨਾਂ ਪ੍ਰਤੀ ਆਪਣਾ ਫਰਜ਼ ਨਾ ਨਿਭਾਉਣ ਦੇ ਦੋਸ਼ ਲਗਾਏ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੈਬਨਿਟ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੀ ਇਹ ਦੇਸ਼ ਦਾ ਮੁੱਦਾ ਬਣਿਆ ਹੈ, ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਹੀ ਕਿਸਾਨਾਂ ਨਾਲ ਖੜਾ ਹੈ ਤੇ ਹੁਣ ਵੀ ਕਿਸਾਨਾਂ ਦੇ ਹਰ ਸੰਘਰਸ਼ ਦੀ ਹਮਾਇਤ ਕਰ ਰਿਹਾ ਹੈ।

Harsimrat Kaur Badal shares grief with family of martyred farmer at Delhi's Kisan Andolan ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲਹਰਸਿਮਰਤ ਕੌਰ ਬਾਦਲ ਨੇ ਵੰਡਾਇਆ ਦੁੱਖ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਅੱਜ ਲੋਕਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ, ਉਹਨਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨ ਲਈ ਕਾਲੇ ਕਾਨੂੰਨ ਬਣਾਉਣ ਵਾਲੇ ਮੰਤਰੀਆਂ ਨੂੰ ਸ਼ਹੀਦ ਕਿਸਾਨ ਲਖਵੀਰ ਸਿੰਘ ਦੇ ਘਰ ਵਿੱਚ ਆ ਕੇ ਦੁੱਖ ਦੇਖਣਾ ਚਾਹੀਦਾ ਹੈ ਤਾਂ ਉਹਨਾਂ ਨੂੰ ਪਤਾ ਲੱਗੇ ਕਿ ਦੇਸ਼ ਦਾ ਅੰਨਦਾਤਾ ਕਿਸ ਤਰ੍ਹਾਂ ਕੁਰਬਾਨੀ ਕਰ ਰਿਹਾ ਹੈ।

Harsimrat Kaur Badal shares grief with family of martyred farmer at Delhi's Kisan Andolan ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲਹਰਸਿਮਰਤ ਕੌਰ ਬਾਦਲ ਨੇ ਵੰਡਾਇਆ ਦੁੱਖ

ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਲਈ ਨਾ ਕੇਵਲ ਕੇਂਦਰ ਸਰਕਾਰ ਸਗੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੀ ਬਰਾਬਰ ਦੀ ਜਿੰਮੇਵਾਰ ਹੈ। ਉਨਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਹੋਣ ਨਾਤੇ ਕਿਸਾਨਾਂ ਦੀ ਅਗਵਾਈ ਕਰਨ ਦੀ ਵਜਾਏ ਕੈਪਟਨ ਅਮਰਿੰਦਰ ਸਿੰਘ ਆਪਣੇ ਕੇਸਾਂ ਕਾਰਨ ਫਾਰਮ ਹਾਊਸ ਵਿਖੇ ਆਰਾਮ ਫਰਮਾ ਰਹੇ ਹਨ।

Harsimrat Kaur Badal shares grief with family of martyred farmer at Delhi's Kisan Andolan ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲਹਰਸਿਮਰਤ ਕੌਰ ਬਾਦਲ ਨੇ ਵੰਡਾਇਆ ਦੁੱਖ

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਉਨਾਂ ਆਪਣਾ ਅਸਤੀਫਾ ਜੇਬ ਵਿੱਚ ਰੱਖਿਆ ਹੋਇਆ ਹੈ ਪਰ ਜੇ ਉਨ੍ਹਾਂ ਨੂੰ ਕਿਸਾਨ ਹਿੱਤਾਂ ਦੀ ਫਿਕਰ ਹੁੰਦੀ ਤਾਂ ਉਹ ਆਪਣਾ ਅਸਤੀਫਾ ਉਸ ਦਿਨ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖ ਆਂਉਦੇ ਜਿਸ ਦਿਨ ਉਹ ਉਨ੍ਹਾਂ ਨੂੰ ਮਿਲਣ ਗਏ ਸਨ ਕਿਉਂਕਿ ਜੇ ਸੂਬੇ ਦਾ ਮੁੱਖ ਮੰਤਰੀ ਅਸਤੀਫਾ ਦੇ ਦਿੰਦਾ ਤਾਂ ਕੇਂਦਰ ਨੂੰ ਗੋਡੇ ਟੇਕਦਿਆਂ ਖੇਤੀ ਕਾਨੂੰਨ ਵਾਪਿਸ ਲੈਣਾ ਪੈਂਦਾ।

-PTCNews

Related Post