ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਲੋਕ ਸਭਾ 'ਚ ਲਾਈ ਝਾੜ, ਘੇਰੀ ਮੋਦੀ ਸਰਕਾਰ 

By  Shanker Badra February 9th 2021 09:11 PM

ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ 'ਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਭਾਸ਼ਣ ਦਿੰਦਿਆਂ ਕੇਂਦਰ ਸਰਕਾਰ ਨੂੰ ਖ਼ੂਬ ਰਗੜੇ ਲਾਏ ਹਨ। ਇਸ ਦੌਰਾਨ ਹਰਸਿਮਰਤ ਕੌਰ ਬਾਦਲ70 ਦਿਨਾਂ ਤੋਂ ਵੱਧ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਗੱਲ ਨਾ ਸੁਣਨ ‘ਤੇ ਕੇਂਦਰ ਸਰਕਾਰ 'ਤੇ ਜੰਮ ਕੇ ਵਰੇ ਹਨ।

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

Harsimrat Kaur Badal speech in Lok Sabha on the issue of Farm laws ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਲੋਕ ਸਭਾ 'ਚ ਲਾਈ ਝਾੜ, ਘੇਰੀ ਮੋਦੀ ਸਰਕਾਰ

ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ 'ਚ ਮੋਦੀ ਸਰਕਾਰ ਨੂੰ ਘੇਰ ਲਿਆ ਅਤੇ ਲੋਕ ਸਭਾ 'ਚ ਕਿਸਾਨੀ ਅੰਦੋਲਨ ਖਿਲਾਫ਼ ਬੋਲਣ ਵਾਲਿਆਂ ਨੂੰ ਕਰਾਰੇ ਜਵਾਬ ਦਿੱਤੇ ਹਨ। ਇਸ ਦੇ ਨਾਲ ਹੀ ਸ਼ਹੀਦ ਹੋਏ ਕਿਸਾਨਾਂ ਦੀ ਬਾਤ ਤੱਕ ਨਾ ਪੁੱਛਣ 'ਤੇ ਮੋਦੀ ਸਰਕਾਰਘੇਰੀ ਹੈ।ਦਲਿਤ ਭਾਈਚਾਰੇ ਨਾਲ ਸੰਬੰਧਤ ਨੌਦੀਪ ਕੌਰ ਦੀ ਗ੍ਰਿਫਤਾਰੀ ਤੇ 26 ਜਨਵਰੀ ਨੂੰ ਨਿਹੱਥੇ ਕਿਸਾਨਾਂ 'ਤੇ ਤਸ਼ੱਦਦ ਦਾ ਮੁੱਦਾ ਵੀ ਚੁੱਕਿਆ ਗਿਆ ਹੈ।

Harsimrat Kaur Badal speech in Lok Sabha on the issue of Farm laws ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਲੋਕ ਸਭਾ 'ਚ ਲਾਈ ਝਾੜ, ਘੇਰੀ ਮੋਦੀ ਸਰਕਾਰ

ਉਨ੍ਹਾਂ ਕਿਹਾ ਕਿ ਮਨ ਕੀ ਬਾਤ ਕਰਨ ਵਾਲੇ ਪੀ.ਐੱਮ. ਦੀ ਕੈਬਨਿਟ ਦਾ ਇੱਕ ਵੀ ਨੁਮਾਇੰਦਾ ਕਿਸਾਨਾਂ ਨਾਲ ਗੱਲ ਕਰਨ ਤੱਕ ਨਹੀਂ ਪਹੁੰਚਿਆ। ਹਰਸਿਮਰਤ ਕੌਰ ਬਾਦਲ ਨੇ ਸੰਸਦ ‘ਚ ਮੌਜੂਦ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਸਵਾਲ ਕੀਤਾ ਹੈ ਕਿ ਆਰਡੀਨੈਂਸ ਲਿਆਉਣ ਸਮੇਂ ਮੇਰੇ ਵੱਲੋਂ ਦੱਸੀਆਂ ਗਈਆਂ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਅਣਗੌਲਿਆਕਿਉਂ ਕੀਤਾ ਗਿਆ ?

Harsimrat Kaur Badal speech in Lok Sabha on the issue of Farm laws ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਲੋਕ ਸਭਾ 'ਚ ਲਾਈ ਝਾੜ, ਘੇਰੀ ਮੋਦੀ ਸਰਕਾਰ

ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਿਰੰਗੇ ਦੇ ਲਈ ਸਭ ਤੋਂ ਵੱਧ ਕੁਰਬਾਨੀ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ 26 ਦੀ ਹਿੰਸਾ ਰੋਕੀ ਜਾ ਸਕਦੀ ਸੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨ ਏਕੇ 47 ਨਹੀਂ ਉਮੀਦ ਲੈ ਕੇ ਬੈਠੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੀ ਵਜ੍ਹਾ ਨਾਲ ਇਹ ਵੱਡਾ ਅੰਦੋਲਨਹੋਇਆ ਹੈ। ਸਰਕਾਰ ਦਾ ਅੜੀਅਲ ਰਵੱਈਆ ਦੇਸ਼ ਨੂੰ ਬਰਬਾਦ ਕਰ ਦੇਵੇਗਾ। ਉਨ੍ਹਾਂ ਕਿਹਾ ਕਿਸਾਨਾਂ ਨਾਲ ਦੇਸ਼ ਚਲਦਾ ਹੈ ,ਉਨ੍ਹਾਂ ਦਾ ਹੱਕ ਦਿਤਾ ਜਾਵੇ।

-PTCNews

Related Post