ਯੂਪੀ 'ਚ ਸਿੱਖ ਕਿਸਾਨਾਂ ਦੇ ਉਜਾੜੇ ਸੰਬੰਧੀ ਹਰਸਿਮਰਤ ਕੌਰ ਬਾਦਲ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

By  Shanker Badra June 18th 2020 06:03 PM

ਯੂਪੀ 'ਚ ਸਿੱਖ ਕਿਸਾਨਾਂ ਦੇ ਉਜਾੜੇ ਸੰਬੰਧੀ ਹਰਸਿਮਰਤ ਕੌਰ ਬਾਦਲ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ:ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਉੱਤਰ ਪ੍ਰਦੇਸ਼ ਦੇ ਬਿਜਨੌਰ, ਰਾਮਪੁਰ, ਲਖੀਮਪੁਰ ਖੇੜੀ ਅਤੇ ਨਾਨਕਮੱਤਾ 'ਚ ਹਜ਼ਾਰਾਂ ਸਿੱਖ ਕਿਸਾਨ ਪਰਿਵਾਰਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਜਬਰਨ ਬੇਦਖ਼ਲੀ ਦੇ ਮਾਮਲੇ ਸੰਬੰਧੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨਾਲ ਗੱਲਬਾਤ ਕੀਤੀ ਹੈ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਹੈ।

ਇਸ ਸੰਬੰਧੀ ਸੋਸ਼ਲ ਉਨ੍ਹਾਂ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਅਨਿਆਂ ਨਹੀਂ ਹੋਵੇਗਾ।  ਹਰਸਿਮਰਤ ਕੌਰ ਬਾਦਲ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਕਿਸਾਨਾਂ ਦੀ ਦੁਰਦਸ਼ਾ ਬਾਰੇ ਜਾਣੂੰ ਕਰਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਵੀ ਕਰੇਗਾ।

Harsimrat Kaur Badal Talks With Uttar Pradesh CM On Displacement Of Sikh Farmers In UP ਯੂਪੀ 'ਚ ਸਿੱਖ ਕਿਸਾਨਾਂ ਦੇ ਉਜਾੜੇ ਸੰਬੰਧੀ ਹਰਸਿਮਰਤ ਕੌਰ ਬਾਦਲ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ 'ਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ ,ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ , ਮੈਂਬਰ ਪਾਰਲੀਮੈਂਟ ਸ੍ਰੀ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਨਰੇਸ਼ ਗੁਜਰਾਲ ਸ਼ਾਮਲ ਹਨ ਤੇ ਇਹ ਕਮੇਟੀ ਮਾਮਲੇ ਨੂੰ ਵੱਖ -ਵੱਖ ਪੱਧਰ 'ਤੇ ਉਠਾਏਗੀ। ਇਸ ਸਬੰਧੀ ਪਾਰਟੀ ਦੀ ਕੋਰ ਕਮੇਟੀ ਨੇ ਪਹਿਲਾਂ ਹੀ ਮਤਾ ਪਾਸ ਕੀਤਾ ਹੈ ਕਿ ਉੱਤਰ ਪ੍ਰਦੇਸ਼ ਦੇ ਪ੍ਰਭਾਵਤ ਸਿੱਖ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ।

-PTCNews

Related Post