ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ 'ਨੰਨ੍ਹੀ ਛਾਂ' ਸਿਲਾਈ ਸੈਂਟਰ ਦੀ ਕੀਤੀ ਸ਼ੁਰੂਆਤ

By  Shanker Badra January 23rd 2019 03:17 PM -- Updated: January 23rd 2019 03:28 PM

ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ 'ਨੰਨ੍ਹੀ ਛਾਂ' ਸਿਲਾਈ ਸੈਂਟਰ ਦੀ ਕੀਤੀ ਸ਼ੁਰੂਆਤ:ਤਲਵੰਡੀ ਸਾਬੋ : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੁੱਖ ਅਤੇ ਰੁੱਖ ਦੀ ਰਾਖੀ ਲਈ ਚਲਾਈ ਜਾ ਰਹੀ 'ਨੰਨ੍ਹੀ ਛਾਂ' ਮੁਹਿੰਮ ਤਹਿਤ ਲੋਕ ਭਲਾਈ ਦੇ ਕੰਮ ਲਗਾਤਾਰ ਜਾਰੀ ਹਨ।

Harsimrat Kaur Badal Talwandi Sabo Nanhi Chhaan' Sewing Center Start ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ 'ਨੰਨ੍ਹੀ ਛਾਂ' ਸਿਲਾਈ ਸੈਂਟਰ ਦੀ ਕੀਤੀ ਸ਼ੁਰੂਆਤ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ 'ਨੰਨ੍ਹੀ ਛਾਂ' ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਇਲਾਕੇ ਦੀਆਂ ਵਿਦਿਆਰਥਣਾਂ ਪੜਾਈ ਦੇ ਨਾਲ -ਨਾਲ ਸਿਲਾਈ ਤੇ ਕਢਾਈ ਦੀ ਸਿਖਲਾਈ ਵੀ ਲੈ ਸਕਣਗੀਆਂ।

Harsimrat Kaur Badal Talwandi Sabo Nanhi Chhaan' Sewing Center Start ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ 'ਨੰਨ੍ਹੀ ਛਾਂ' ਸਿਲਾਈ ਸੈਂਟਰ ਦੀ ਕੀਤੀ ਸ਼ੁਰੂਆਤ

ਇਸ ਸਿਲਾਈ ਸੈਂਟਰ ਦਾ ਆਰੰਭ ਅੱਜ ਕਾਲਜ ਦੀ ਲੋਕਲ ਮੈਨੇਜਮੈਂਟ ਦੇ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ ਨੇ ਰੀਬਨ ਕੱਟ ਕੇ ਕੀਤਾ ਹੈ।ਉਨ੍ਹਾਂ ਨੇ ਦੱਸਿਆ ਕਿ ਬੀਬਾ ਬਾਦਲ ਵੱਲੋਂ ਸਮੁੱਚੇ ਖਿੱਤੇ ਵਿੱਚ ਇਸ ਤਰ੍ਹਾਂ ਦੇ ਸੈਂਕੜੇ ਸੈਂਟਰ ਖੋਲ ਕੇ ਹਜਾਰਾਂ ਬੀਬੀਆਂ ਨੂੰ ਸਿਲਾਈ ਕਢਾਈ ਵਿੱਚ ਨਿਪੁੰਨ ਕਰਕੇ ਉਨਾਂ ਨੂੰ ਮੁਫਤ ਸਿਲਾਈ ਮਸ਼ੀਨਾਂ ਵੰਡੀਆਂ ਹਨ ਤਾਂ ਕਿ ਉਨਾਂ ਨੂੰ ਆਰਥਿਕ ਤੌਰ 'ਤੇ ਕਿਸੇ 'ਤੇ ਨਿਰਭਰ ਨਾ ਰਹਿਣਾ ਪਵੇ ਤੇ 'ਨੰਨ੍ਹੀ ਛਾਂ' ਦਾ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ।

Harsimrat Kaur Badal Talwandi Sabo Nanhi Chhaan' Sewing Center Start ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ 'ਨੰਨ੍ਹੀ ਛਾਂ' ਸਿਲਾਈ ਸੈਂਟਰ ਦੀ ਕੀਤੀ ਸ਼ੁਰੂਆਤ

ਜਦੋ ਕਿ ਸਿਖਲਾਈ ਲੈਣ ਵਾਲਿਆਂ ਲੜਕੀਆਂ ਨੇ ਕੇਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਵੱਲੋ ਸਿਲਾਈ ਸੈਟਰ ਖੋਲਣ 'ਤੇ ਧੰਨਵਾਦ ਕੀਤਾ ਹੈ।

-PTCNews

Related Post