ਹਰਸਿਮਰਤ ਕੌਰ ਬਾਦਲ ਦੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

By  Shanker Badra November 18th 2021 04:52 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਪੁੱਜੇ ਸਨ। ਜਿੱਥੇ ਉਨ੍ਹਾਂ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵਿਧਾਨ ਸਭਾ ਚੋਣਾਂ ਲੜਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਐਲਾਨ ਕਿਹਾ ਕਿ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣਾ ਨਹੀਂ ਲੜਣਗੇ।

ਹਰਸਿਮਰਤ ਕੌਰ ਬਾਦਲ ਦੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਦਰਅਸਲ 'ਚ ਪਿਛਲੇ ਕੁੱਝ ਸਮੇਂ ਤੋਂ ਕਿਆਸ ਲੱਗ ਰਹੇ ਸਨ ਕਿ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣਾਂ 2022 ਲੜਣਗੇ। ਜਿਹਨਾਂ ਚਰਚਾਵਾਂ 'ਤੇ ਸੁਖਬੀਰ ਸਿੰਘ ਬਾਦਲ ਨੇ ਵਿਰਾਮ ਲਗਾ ਦਿੱਤਾ ਹੈ।

ਹਰਸਿਮਰਤ ਕੌਰ ਬਾਦਲ ਦੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਦੱਸਣਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਅਜੇ ਤੱਕ ਕੋਈ ਵੀ ਵਿਧਾਨ ਸਭਾ ਦੀ ਚੋਣ ਨਹੀਂ ਲੜੀ। ਉਨ੍ਹਾਂ 2009 ਵਿਚ ਪਹਿਲੀ ਵਾਰ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੀ। ਹਰਸਿਮਰਤ ਕੌਰ ਬਾਦਲ ਨੇ ਲਗਾਤਾਰ 3 ਵਾਰ ਬਠਿੰਡਾ ਤੋਂ ਐਮ.ਪੀ ਦੀ ਚੋਣ ਜਿੱਤ ਕੇ 2 ਵਾਰ ਕੇਂਦਰੀ ਕੈਬਨਿਟ ਵਿਚ ਮੰਤਰੀ ਰਹਿ ਚੁੱਕੇ ਹਨ ਅਤੇ ਕਿਸਾਨੀ ਅੰਦੋਲਨ ਦੇ ਚੱਲਦਿਆਂ ਮੰਤਰੀ ਮੰਡਲ 'ਚੋਂ ਅਸਤੀਫ਼ਾ ਦਿੱਤਾ ਸੀ।

ਹਰਸਿਮਰਤ ਕੌਰ ਬਾਦਲ ਦੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਇਸਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਣ ਨੂੰ ਲੈ ਕੇ ਲੰਮੇਂ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਹਨ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਅਗਲੀ ਵਿਧਾਨ ਸਭਾ ਚੋਣ ਨਹੀਂ ਲੜਣਗੇ। ਇਸ ਬਾਰੇ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਵੱਲੋਂ ਜਲਦੀ ਫ਼ੈਸਲਾ ਲਿਆ ਜਾਵੇਗਾ।

ਹਰਸਿਮਰਤ ਕੌਰ ਬਾਦਲ ਦੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਸੁਖਬੀਰ ਬਾਦਲ ਨੇ ਬੱਸਾਂ ਦੇ ਪਰਮਿਟ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਇਕ ਵੀ ਟੈਕਸ ਬਕਾਇਆ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਚੰਨੀ ਵੱਲੋਂ ਭੰਗੜਾ ਪਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਹੁਣ ਕਾਂਗਰਸ ਪਾਰਟੀ ਦਾ ਭੰਗੜਾ ਪਾਉਣਗੇ।

PTCNews

Related Post