ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ 'ਚ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਪਾਈ ਵੋਟ

By  Shanker Badra September 17th 2020 08:31 PM -- Updated: September 18th 2020 10:53 AM

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ 'ਚ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਪਾਈ ਵੋਟ:ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਰੋਧ ਕਰ ਰਿਹਾ ਹੈ। ਅੱਜ ਸੰਸਦ ਵਿੱਚ ਖੇਤੀਬਾੜੀ ਨਾਲ ਜੁੜੇ 2 ਬਿੱਲਾਂ ਨੂੰ ਲੈ ਕੇ ਚਰਚਾ ਹੋਈ ਹੈ ,ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਹੈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਲੋਕ ਸਭਾ 'ਚਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਪਾਈ ਵੋਟ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਨੂੰ ਅਸਤੀਫ਼ਾ ਭੇਜਿਆ ਹੈ। ਇਸ ਦੇ ਨਾਲ ਹੀਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਦੇ ਵਿੱਚ ਇਨ੍ਹਾਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਵੋਟ ਪਾਈ ਹੈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਲੋਕ ਸਭਾ 'ਚਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਪਾਈ ਵੋਟ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਕਾਨੂੰਨ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬੇਟੀ ਤੇ ਭੈਣ ਵੱਜੋਂ  ਉਹਨਾਂ ਨਾਲ ਖੜਨ ਵਿਚ ਫਖਰ ਮਹਿਸੂਸ ਕਰਦੀ ਹਾਂ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਲੋਕ ਸਭਾ 'ਚਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਪਾਈ ਵੋਟ

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ 'ਚ ਚਰਚਾ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦਾ ਜੰਮ ਕੇ ਵਿਰੋਧ ਕੀਤਾ ਹੈ ਤੇ ਖੇਤੀਬਾੜੀ ਬਿੱਲਾਂ 'ਤੇ ਕਿਸਾਨਾਂ ਦਾ ਪੱਖ ਰੱਖਿਆ ਹੈ।  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਇਸ ਬਿੱਲ ਦਾ ਵਿਰੋਧ ਕਰਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਕੈਬਨਿਟ ਵਿੱਚ ਕਿਸਾਨਾਂ ਦੇ ਸ਼ੰਕਿਆਂ ਦੀ ਗੱਲ ਕੀਤੀ ਸੀ।

-PTCNews

Related Post