ਹਰਸਿਮਰਤ ਕੌਰ ਬਾਦਲ ਨੇ PM ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ

By  Shanker Badra November 9th 2021 09:55 AM

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ। ਹਰਸਿਮਰਤ ਕੌਰ ਬਾਦਲ ਨੇ ਪੱਤਰ ਵਿੱਚ ਕਿਹਾ ਹੈ ਕਿ ਕੋਰੋਨਾ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ ਅਤੇ ਸਿੱਖ ਸੰਗਤ ਇੱਕ ਵਾਰ ਫਿਰ ਲਾਂਘਾ ਖੁੱਲਣ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ।

ਹਰਸਿਮਰਤ ਕੌਰ ਬਾਦਲ ਨੇ PM ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਦਰਅਸਲ 'ਚ ਕੋਰੋਨਾ ਮਹਾਂਮਾਰੀ ਦੇ ਠੰਡੇ ਪੈਣ ਨਾਲ ਹੀ ਕੁਝ ਮਹੀਨਿਆਂ ਉਪਰੰਤ ਪਾਕਿਸਤਾਨ ਸਰਕਾਰ ਨੇ ਤਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਸੀ ਪਰ ਲਾਂਘੇ ਨੂੰ ਬੰਦ ਹੋਣ ਦੇ ਇਕ ਸਾਲ ਬਾਅਦ ਵੀ ਹਿੰਦੁਸਤਾਨ ਸਰਕਾਰ ਨੇ ਲਾਂਘੇ ਨੂੰ ਖੋਲ੍ਹਣ ਦਾ ਐਲਾਨ ਨਹੀਂ ਕੀਤਾ। ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਇਹ 16 ਮਾਰਚ 2020 ਨੂੰ ਭਾਰਤ ਸਰਕਾਰ ਵੱਲੋਂ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਗਿਆ।

ਹਰਸਿਮਰਤ ਕੌਰ ਬਾਦਲ ਨੇ PM ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਦੱਸ ਦੇਈਏ ਕਿ ਜਦ ਪੂਰੀ ਦੁਨੀਆ ਵਿਚ ਕੋਰੋਨਾ ਵਰਗੀ ਭਿਆਨਕ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਸਨ , ਦੋਹਾਂ ਸਰਕਾਰਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਜਦ ਤਕ ਦੁਨੀਆ ਵਿੱਚੋਂ ਕੋਰੋਨਾ ਖ਼ਤਮ ਨਹੀਂ ਹੋ ਜਾਂਦਾ ਤਦ ਤਕ ਕਰਤਾਰਪੁਰ ਲਾਂਘੇ ਨੂੰ ਬੰਦ ਕਰ ਦਿੱਤਾ ਜਾਵੇ। ਅੱਜ ਕਰੀਬ ਡੇਢ ਸਾਲ ਤੋਂ ਬਾਅਦ ਵੀ ਇਹ ਲਾਂਘਾ ਬੰਦ ਹੈ ਅਤੇ ਸਿੱਖ ਸੰਗਤਾਂ ਇੱਕ ਵਾਰ ਫਿਰ ਇਸ ਦੇ ਦਰਸ਼ਨਾਂ ਅਤੇ ਸੇਵਾ ਸੰਭਾਲ ਦੀ ਅਰਦਾਸ ਕਰ ਰਹੀਆਂ ਹਨ।

ਹਰਸਿਮਰਤ ਕੌਰ ਬਾਦਲ ਨੇ PM ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਕਰਤਾਰਪੁਰ ਲਾਂਘੇ ਨੂੰ ਛੇਤੀ ਖੋਲ੍ਹਿਆ ਜਾਵੇ ਤਾਂ ਕਿ ਸਿੱਖ ਸੰਗਤਾਂ ਇੱਕ ਵਾਰ ਫਿਰ ਇਸ ਅਸਥਾਨ 'ਤੇ ਜਾ ਕੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿੱਚ ਕੋਰੋਨਾ ਵਰਗੀ ਭਿਆਨਕ ਬਿਮਾਰੀ ਤਕਰੀਬਨ ਇਸ ਹੱਦ ਤਕ ਠੀਕ ਹੋ ਚੁੱਕੀ ਹੈ ਕਿ ਭਾਰਤ ਵਿਚ ਅੱਜ ਸਕੂਲ, ਕਾਲਜ, ਗੁਰਦੁਆਰੇ, ਮੰਦਰ ਤੱਕ ਪੂਰੀ ਤਰ੍ਹਾਂ ਖੁੱਲ ਚੁੱਕੇ ਹਨ ਪਰ ਬਾਵਜੂਦ ਇਸਦੇ ਅਜੇ ਵੀ ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦੇ ਰਹੀ।

-PTCNews

Related Post