ਹਰਿਆਣਾ ਵਿਧਾਨ ਸਭਾ ਚੋਣਾਂ: ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਨੇ ਪਾਈ ਵੋਟ

By  Jashan A October 21st 2019 04:08 PM

ਹਰਿਆਣਾ ਵਿਧਾਨ ਸਭਾ ਚੋਣਾਂ: ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਨੇ ਪਾਈ ਵੋਟ,ਸਿਰਸਾ: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰ ਤੋਂ ਹੀ ਵੋਟਿੰਗ ਜਾਰੀ ਹੈ, ਜਿਸ ਦੌਰਾਨ ਲੋਕਾਂ ਵੱਲੋਂ ਸਵੇਰ ਤੋਂ ਹੀ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਤਹਿਤ ਰਾਜਨੀਤਿਕ ਦਿੱਗਜਾਂ ਵੱਲੋਂ ਵੀ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਸ ਦੇ ਤਹਿਤ ਅੱਜ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਵੱਲੋਂ ਵੀ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਆਪਣੀ ਜਿੱਤ ਦਾ ਦਾਅਵਾ ਕੀਤਾ।

ਹੋਰ ਪੜ੍ਹੋ: ਹਰਿਆਣਾ ਵਿਧਾਨ ਸਭਾ ਚੋਣਾਂ: ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ

ਦੱਸਣਯੋਗ ਹੈ ਕਿ ਸਵੇਰ ਦੇ ਸਮੇਂ ਪੇਂਡੂ ਖੇਤਰਾਂ ‘ਚ ਠੰਡ ਅਤੇ ਧੁੰਦ ਕਾਰਨ ਸ਼ੁਰੂਆਤ ‘ਚ ਵੋਟਿੰਗ ਕੇਂਦਰਾਂ ‘ਤੇ ਵੋਟਰ ਘੱਟ ਗਿਣਤੀ ‘ਚ ਦੇਖੇ ਗਏ ਪਰ ਸੂਰਜ ਚੜ੍ਹਨ ਦੇ ਨਾਲ ਪਿੰਡ ਅਤੇ ਸ਼ਹਿਰੀ ਖੇਤਰਾਂ ‘ਚ ਵੋਟਿੰਗ ਕੇਂਦਰਾਂ ‘ਤੇ ਵੋਟਰਾਂ ਦੀ ਗਿਣਤੀ ਵਧਦੀ ਦੇਖੀ ਗਈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ, ਜਿਸ ‘ਚ ਕਈ ਦਿੱਗਜਾਂ ਸਮੇਤ 1169 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ।

-PTC News

Related Post