ਹਰਿਆਣਾ 'ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ 'ਤੇ ਪਾਬੰਦੀ , ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਤਿੱਖਾ ਵਿਰੋਧ

By  Shanker Badra March 29th 2019 07:51 PM

ਹਰਿਆਣਾ 'ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ 'ਤੇ ਪਾਬੰਦੀ , ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਤਿੱਖਾ ਵਿਰੋਧ:ਹਰਿਆਣਾ : ਹਰਿਆਣਾ 'ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ 'ਤੇ ਪਾਬੰਦੀ ਲੱਗੀ ਹੈ।ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਤਿੱਖਾ ਵਿਰੋਧ ਕੀਤਾ ਹੈ।ਇਸ ਦੌਰਾਨ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਿਸੇ ਵੀ ਧਾਰਮਿਕ ਚਿੰਨ੍ਹ ਲਿਜਾਣ 'ਤੇ ਪਾਬੰਦੀ ਲਗਾਈ ਹੈ।ਜਾਣਕਾਰੀ ਅਨੁਸਾਰ ਹਰਿਆਣਾ 'ਚ ਸਿਵਲ ਸਰਵਿਸ ਪ੍ਰੀਖਿਆ 31 ਮਾਰਚ ਨੂੰ ਹੋਣੀ ਹੈ।

Haryana Civil Service Examination center Kakaar Ban
ਹਰਿਆਣਾ 'ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ 'ਤੇ ਪਾਬੰਦੀ , ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਤਿੱਖਾ ਵਿਰੋਧ

ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਕਿਹਾ ਹੈ ਕਿ ਹਰਿਆਣਾ 'ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ 'ਤੇ ਕਕਾਰ 'ਤੇ ਪਾ ਕੇ ਆਉਣ 'ਤੇ ਪਾਬੰਦੀ ਲਗਾ ਦਿੱਤੀ ਹੈ ,ਜੋ ਸਿੱਖੀ ਸਿਧਾਂਤਾਂ ਦੇ ਖਿਲਾਫ਼ ਹੈ।ਉਨ੍ਹਾਂ ਨੇ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ 'ਤੇ ਪਾਬੰਦੀ ਲਾਉਣ ਵਾਲੇ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Haryana Civil Service Examination center Kakaar Ban
ਹਰਿਆਣਾ 'ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ 'ਤੇ ਪਾਬੰਦੀ , ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਤਿੱਖਾ ਵਿਰੋਧ

ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਦੀ ਵਿਸਾਖੀ ਨੂੰ ਅੰਮ੍ਰਿਤ ਪਾਨ ਕਰਵਾ ਕੇ ਆਪਣੇ ਖਾਲਸੇ ਨੂੰ ਪੰਜਾਂ ਕਕਾਰਾਂ ਕਛਿਹਰਾ, ਕੜ੍ਹਾ, ਕ੍ਰਿਪਾਨ, ਕੰਘਾ ਤੇ ਕੇਸਾਂ ਦਾ ਧਾਰਨੀ ਹੋਣ ਲਈ ਪ੍ਰੇਰਿਆ ਗਿਆ ਸੀ, ਜੋ ਉਹ ਆਪਣੇ ਸਰੀਰ ਤੋਂ ਕਦਾਚਿੱਤ ਵੀ ਅਲੱਗ ਨਹੀਂ ਕਰ ਸਕਦਾ।ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਂ ਕਕਾਰਾਂ ਵਿਚੋਂ ਕ੍ਰਿਪਾਨ ਤੇ ਕੜਾ ਵੀ ਮੈਟਲ ਦਾ ਬਣਿਆ ਹੁੰਦਾ ਹੈ, ਜੋ ਸਿੱਖ ਕੋਡ ਆਫ਼ ਕੰਡਕਟ (ਰਹਿਤ ਮਰਯਾਦਾ) ਅਨੁਸਾਰ ਅਲੱਗ ਨਹੀਂ ਕੀਤਾ ਜਾ ਸਕਦਾ।

-PTCNews

Related Post