ਹੁਣ ਇਹਨਾਂ 4 ਸੂਬਿਆਂ ਨੇ ਰੱਦ ਕੀਤੀ 12ਵੀਂ ਦੀ ਪ੍ਰੀਖਿਆ

By  Jagroop Kaur June 2nd 2021 11:27 PM -- Updated: June 2nd 2021 11:29 PM

ਸੀਬੀਐਸਈ ਨੇ ਮੰਗਲਵਾਰ ਨੂੰ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਕਈ ਰਾਜ ਸਰਕਾਰਾਂ ਨੇ ਵੀ ਇਸ ਪ੍ਰੀਖਿਆ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰਾਖੰਡ ਦੇ ਸਿੱਖਿਆ ਬੋਰਡਾਂ ਨੇ ਆਪਣੇ ਰਾਜਾਂ ਵਿਚ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਜਦਕਿ ਯੂਪੀ ਵੀ ਇਸ ਦੀ ਘੋਸ਼ਣਾ ਜਲਦ ਕਰ ਸਕਦੀ ਹੈ। ਕਈ ਹੋਰ ਰਾਜ ਵੀ ਅਜਿਹੀ ਘੋਸ਼ਣਾ ਕਰ ਸਕਦੇ ਹਨ। 12th Exam Canceled: 4 states including Haryana, Uttarakhand cancel 12th exam, find out what other states said

Read more : ਕੰਵਰਦੀਪ ਕੌਰ ਹੋਣਗੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਹਿਲੇ ਐੱਸਐੱਸਪੀ

ਇਸ ਤੋਂ ਬਾਅਦ ਮਹਾਰਾਸ਼ਟਰ, ਪੱਛਮੀ ਬੰਗਾਲ, ਕਰਨਾਟਕ ਤੇ ਹਿਮਾਚਲ ਪ੍ਰਦੇਸ਼ ਨੇ ਕਿਹਾ ਕਿ ਉਹ ਵੀ ਜਲਦ ਹੀ ਇਸ 'ਤੇ ਫੈਸਲਾ ਲੈ ਸਕਦੇ ਹਨ। ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੀਬੀਐਸਈ ਕਲਾਸ 12ਵੀਂ ਦੀ ਬੋਰਡ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ

Read More : ਪੰਜਾਬ ‘ਚ ਕੋਰੋਨਾ ਤੋਂ ਮਿਲੀ ਵੱਡੀ ਰਾਹਤ, 4,426 ਲੋਕ ਹੋਏ ਕੋਰੋਨਾ ਤੋਂ ਠੀਕ

ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ ਮੋਦੀ ਨੇ ਕਿਹਾ, "ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਣ ਹੈ ਅਤੇ ਇਸ 'ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।

Related Post