ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

By  Shanker Badra October 29th 2019 01:12 PM -- Updated: October 29th 2019 01:13 PM

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ:ਨਵੀਂ ਦਿੱਲੀ : ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਮਨੋਹਰ ਲਾਲ ਖੱਟਰ ਨੇ ਅੱਜ ਰਾਜਧਾਨੀ ਦਿੱਲੀ 'ਚ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ। ਇਸ ਸਬੰਧੀ ਨਾਇਡੂ ਨੇ ਟਵਿੱਟਰ 'ਤੇ ਖੱਟਰ ਨਾਲ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ ਹੈ। ਇਸ ਦੇ ਇਲਾਵਾ ਮਨੋਹਰ ਲਾਲ ਖੱਟਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ ਹੈ।

Haryana CM Manohar Lal Khattar meets Vice President Venkaiah Naidu And Rajnath Singh ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਤਰਰਾਸ਼ਟਰੀ ਗੀਤਾ ਜਯੰਤੀ ਸਮਾਰੋਹ 2019 ਦਾ ਉਦਘਾਟਨ ਕਰਨ ਲਈ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਸੱਦਾ ਦਿੱਤਾ ਹੈ। ਅੰਤਰਰਾਸ਼ਟਰੀ ਗੀਤਾ ਜਯੰਤੀ ਸਮਾਰੋਹ ਕੁਰੂਕਸ਼ੇਤਰ ਵਿੱਚ 22 ਨਵੰਬਰ ਤੋਂ 10 ਦਸੰਬਰ ਤੱਕ ਹੋਵੇਗਾ। ਇਸ ਤਿਉਹਾਰ ਦੇ ਤਹਿਤ ਮੁੱਖ ਸਮਾਗਮ ਕੁਰੂਕਸ਼ੇਤਰ ਵਿੱਚ 3 ਤੋਂ 8 ਦਸੰਬਰ ਤੱਕ ਹੋਣਗੇ।

Haryana CM Manohar Lal Khattar meets Vice President Venkaiah Naidu And Rajnath Singh ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ : ਪਟਿਆਲਾ ਦੇ ਅਰਬਨ ਅਸਟੇਟ ਥਾਣੇ ‘ਚ ਤਾਇਨਾਤ ਮਹਿਲਾ ਏਐੱਸਆਈ ਰੇਨੂੰ ਬਾਲਾ ਹੈਰੋਇਨ ਸਮੇਤ ਕਾਬੂ

ਦੱਸ ਦੇਈਏ ਕਿ ਮਨੋਹਰ ਲਾਲ ਖੱਟਰ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਵਾਰ 24 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਦੇ ਨਤੀਜਿਆਂ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ,ਜਿਸ ਕਰਕੇ ਭਾਜਪਾ ਨੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨਾਲ ਗੱਠਜੋੜ ਕਰਕੇ ਸਰਕਾਰ ਬਣਾਈ ਹੈ।

-PTCNews

Related Post