ਹਰਿਆਣਾ ਵਲੋਂ ਕਿਸਾਨਾਂ ਖ਼ਿਲਾਫ਼ ਦਰਜ 87 FIRs ਰੱਦ

By  Jasmeet Singh January 25th 2022 11:02 AM -- Updated: January 25th 2022 11:05 AM

ਚੰਡੀਗੜ੍ਹ: ਸੂਤਰਾਂ ਅਨੁਸਾਰ ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਕਿਸਾਨਾਂ ਵਿਰੁੱਧ ਦਰਜ ਅਪਰਾਧਿਕ ਕੇਸ ਵਾਪਸ ਲੈ ਲਏ ਹਨ। ਇਹ ਵੀ ਪੜ੍ਹੋ: ਕਾਲੀ ਮਾਤਾ ਮੰਦਿਰ 'ਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਹੋਈ ਪਛਾਣ ਇਹ ਫੈਸਲਾ ਰਾਸ਼ਟਰੀ ਰਾਜਧਾਨੀ ਦੀਆਂ ਬਰੂਹਾਂ 'ਤੇ ਡੇਰਾ ਲਾਉਣ ਵਾਲੇ ਕਿਸਾਨਾਂ ਦੇ ਵਿਰੋਧ ਨੂੰ ਵਾਪਸ ਲੈ ਕੇ ਆਪਣੇ ਘਰਾਂ ਨੂੰ ਪਰਤਣ ਦੇ ਲਗਭਗ 90 ਦਿਨਾਂ ਬਾਅਦ ਆਇਆ ਹੈ। ਤਾਜ਼ਾ ਰਿਪੋਰਟ ਦੇ ਅਨੁਸਾਰ, ਰਾਜ ਸਰਕਾਰ ਨੇ ਇੱਕ ਸਾਲ ਲੰਬੇ ਕਿਸਾਨ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੁੱਲ 278 ਕੇਸਾਂ ਵਿੱਚੋਂ 87 FIRs ਨੂੰ ਰੱਦ ਕਰ ਦਿੱਤਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਕਈ ਮੁੱਦਿਆਂ 'ਤੇ ਹੋਏ ਸਮਝੌਤੇ ਤੋਂ ਬਾਅਦ ਸਰਕਾਰ ਨੇ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ 87 ਮਾਮਲਿਆਂ ਤੋਂ ਇਲਾਵਾ, ਸਰਕਾਰ ਨੇ ਕਿਹਾ ਕਿ ਕਈ ਹੋਰ FIRs ਨੂੰ ਵਾਪਸ ਲੈਣ ਦੀ ਪ੍ਰਕਿਰਿਆ ਚੱਲ ਰਹੀ ਹੈ। ਕਿਸਾਨ ਆਗੂਆਂ ਅਨੁਸਾਰ ਹਰਿਆਣਾ ਵਿੱਚ ਅੰਦੋਲਨ ਦੌਰਾਨ 48 ਹਜ਼ਾਰ ਦੇ ਕਰੀਬ ਕਿਸਾਨਾਂ ਖ਼ਿਲਾਫ਼ FIRs ਦਰਜ ਕੀਤੀਆਂ ਗਈਆਂ ਹਨ। ਹਾਲਾਂਕਿ ਇਨ੍ਹਾਂ FIRs 'ਚ ਕੁਝ ਸੌ ਲੋਕਾਂ ਦੇ ਹੀ ਨਾਂ ਹਨ। ਇਹ ਵੀ ਪੜ੍ਹੋ: ਪੰਜਾਬ 'ਚ COVID-19 ਦੇ 5778 ਨਵੇਂ ਮਾਮਲੇ ਦਰਜ, 39 ਦੀ ਮੌਤ ਕਿਸਾਨਾਂ 'ਤੇ ਜ਼ਿਆਦਾਤਰ ਮਾਮਲਿਆਂ 'ਚ ਪੁਲਿਸ ਬੈਰੀਕੇਡਾਂ ਨੂੰ ਤੋੜਨ, ਹਾਈਵੇਅ ਜਾਮ ਕਰਨ ਅਤੇ ਭਾਜਪਾ-ਜੇਜੇਪੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਦੇ ਦੋਸ਼ ਲਾਏ ਗਏ ਸਨ। ਕੁਝ ਕੇਸ ਦੇਸ਼ ਧ੍ਰੋਹ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਦੋਸ਼ਾਂ ਦੇ ਆਧਾਰ 'ਤੇ ਲਿਆਂਦੇ ਗਏ ਸਨ। - PTC News

Related Post