ਹਰਿਆਣਾ ਸਰਕਾਰ ਨੇ ਸੂਬੇ ਦੇ 9 ਜ਼ਿਲ੍ਹਿਆਂ 'ਚ ਲੌਕਡਾਊਨ ਲਗਾਉਣ ਦਾ ਕੀਤਾ ਐਲਾਨ

By  Jagroop Kaur April 30th 2021 06:25 PM -- Updated: April 30th 2021 06:28 PM

ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਸੂਬੇ ਦੇ 9 ਜ਼ਿਲ੍ਹਿਆਂ 'ਚ ਵੀਕੈਂਡ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ, ਪੰਚਕੂਲਾ, ਗੁੜਗਾਓਂ, ਫਰੀਦਾਬਾਦ, ਹਿਸਾਰ, ਸੋਨੀਪਤ, ਰੋਹਤਕ, ਕਰਨਾਲ, ਸਿਰਸਾ ਅਤੇ ਫਤਿਹਾਬਾਦ 'ਚ ਸ਼ੁੱਕਰਵਾਰ ਯਾਨੀ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਤਾਲਾਬੰਦੀ ਰਹੇਗੀ। ਇਨ੍ਹਾਂ ਜ਼ਿਲ੍ਹਿਆਂ 'ਚ ਸਿਰਫ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। READ MORE :ESIC Scheme: ਕਿਸੀ ਵੀ ਹਸਪਤਾਲ ‘ਚ ਕਰਵਾ ਸਕਦੇ ਹੋ ਇਲਾਜ , ਜਾਣੋ ਕੀ ਹਨ... ਦੱਸ ਦੇਈਏ ਕਿ ਹਰਿਆਣਾ 'ਚ ਵਧਦੇ ਕੋਰੋਨਾ ਮਾਮਲਿਆਂ ਦੇ ਚਲਦੇ ਵੀਰਵਾਰ ਨੂੰ ਹੀ ਹਰਿਆਣਾ 'ਚ ਆਪਦਾ ਪ੍ਰਬੰਧਨ ਅਥਾਰਿਟੀ ਨੇ ਸਾਰੇ ਸੰਸਥਾਨਾਂ ਨੂੰ 31 ਮਈ ਤਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਅਨੁਸਾਰ, ਹਰਿਆਣਾ 'ਚ ਸਾਰੇ ਸਰਕਾਰੀ, ਗੈਰ-ਸਰਕਾਰੀ ਸਕੂਲ, ਕਾਲਜ, ਆਈ.ਟੀ.ਆਈ., ਲਾਈਬ੍ਰੇਰੀ ਟ੍ਰੇਨਿੰਗ ਇੰਸਟੀਚਿਊਟ ਆਦਿ ਸਭ 31 ਮਈ ਤਕ ਬੰਦ ਰੱਖੇ ਜਾਣਗੇ। Lockdown in Haryana: Section 144 to be imposed across state - What's open, What's closedREAD More :ਕੋਰੋਨਾ ਪੀੜਤ ਸ਼ੂਟਰ ਦਾਦੀ ਚੰਦਰੋ ਤੋਮਰ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ਦੱਸ ਦੇਈਏ ਕਿ ਵੀਰਵਾਰ ਨੂੰ ਹਰਿਆਣਾ 'ਚ 13947 ਨਵੇਂ ਮਾਮਲੇ ਦਰਜ ਹੋਏ, ਉਥੇ ਹੀ ਸੂਬੇ 'ਚ ਕੋਵਿਡ ਦੀ ਦੂਜੀ ਲਹਿਰ ਦੌਰਾਨ ਪਿਛਲੇ ਇਕ ਦਿਨ 'ਚ ਸਭ ਤੋਂ ਜ਼ਿਆਦਾ ਮੌਤਾਂ ਰਿਕਾਰਡ ਕੀਤੀਆਂ ਗਈਆਂ। ਕੋਰੋਨਾ ਕਾਰਨ 97 ਲੋਕਾਂ ਨੇ ਦਮ ਤੋੜ ਦਿੱਤਾ। ਹੁਣ ਸਰਗਰਮ ਮਾਲਿਆਂ ਦੀ ਗਿਣਤੀ 93175 ਪਹੁੰਚ ਗਈ ਹੈ। Click here to follow PTC News on Twitter

Related Post