ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 26- 27 ਨਵੰਬਰ ਨੂੰ ਪੰਜਾਬ ਨਾਲ ਲੱਗਦੇ ਬਾਰਡਰ ਰਹਿਣਗੇ ਸੀਲ

By  Shanker Badra November 24th 2020 03:38 PM -- Updated: November 24th 2020 03:49 PM

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 26- 27 ਨਵੰਬਰ ਨੂੰ ਪੰਜਾਬ ਨਾਲ ਲੱਗਦੇ ਬਾਰਡਰ ਰਹਿਣਗੇ ਸੀਲ:ਹਰਿਆਣਾ : ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਕੌਮੀ ਪੱਧਰ 'ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ 'ਦਿੱਲੀ ਚੱਲੋ' ਦਾ ਸੱਦਾ ਦਿੱਤਾ ਹੋਇਆ ਹੈ। ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ 'ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰਨਗੇ। ਕਿਸਾਨਾਂ ਦੇ ਦਿੱਲੀ ਕੂਚ ਪ੍ਰੋਗਰਾਮ 'ਤੇ ਹਰਿਆਣਾ ਸਰਕਾਰ ਨੇ ਸਖ਼ਤੀ ਕੀਤੀ ਹੈ।

ਇਹ ਵੀ ਪੜ੍ਹੋ :  ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ

Haryana government borders sealed November 26-27 on Farmers Protest ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 26- 27ਨਵੰਬਰ ਨੂੰ ਪੰਜਾਬ ਨਾਲ ਲੱਗਦੇ ਬਾਰਡਰ ਰਹਿਣਗੇ ਸੀਲ

ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 26- 27ਨਵੰਬਰ ਨੂੰ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਰਹਿਣਗੇ। ਮਨੋਹਰ ਲਾਲ ਖੱਟਰ ਨੇ ਲੋਕਾਂ ਨੂੰ ਦੋਵੇਂ ਦਿਨ ਹਾਈਵੇ 'ਤੇ ਨਾ ਆਉਣ ਦੀ ਅਪੀਲ ਕੀਤੀ ਹੈ। ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨਾਂ ਦਾ ਦਿੱਲੀ ਕੂਚ ਪ੍ਰੋਗਰਾਮ ਠੀਕ ਨਹੀਂ ਹੈ।

Haryana government borders sealed November 26-27 on Farmers Protest ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 26- 27ਨਵੰਬਰ ਨੂੰ ਪੰਜਾਬ ਨਾਲ ਲੱਗਦੇ ਬਾਰਡਰ ਰਹਿਣਗੇ ਸੀਲ

ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਪੰਜਾਬ 'ਚ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ, ਮਜ਼ਦੂਰ, ਆੜ੍ਹਤੀਏ ਤੇ ਆਮ ਲੋਕ ਸੜਕਾਂ 'ਤੇ ਉੱਤਰੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦੀ ਦਿਹਾੜ ਹੁਣ ਕੇਂਦਰ 'ਚ ਬੈਠੀ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਣੀ ਸ਼ੁਰੂ ਹੋ ਗਈ ਹੈ ਅਤੇ ਆਪਣੀ ਕੁਰਸੀ ਹਿੱਲਦੀ ਵੇਖ ਕਿਸਾਨ ਆਗੂਆਂ ਨੂੰ ਇੱਕ ਵਾਰ ਫ਼ਿਰ ਗੱਲਬਾਤ ਦਾ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 3 ਦਸੰਬਰ ਨੂੰ ਕਿਸਾਨਾਂ ਨੂੰ ਦਿੱਲੀ ਵਿਖੇ ਗੱਲਬਾਤ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ 3 ਦਸੰਬਰ ਨੂੰ ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ, ਮੈਨੂੰ ਉਮੀਦ ਹੈ ਇਸ ਦੇ ਚੰਗੇ ਨਤੀਜੇ ਨਿਕਲਣਗੇ। ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਵੇਗੀ।

-PTCNews

Related Post