ਹਰਿਆਣਾ ਸਰਕਾਰ ਦਾ ਡੇਰਾ ਮੁਖੀ ਨੂੰ ਦਿੱਤੀ ਛੁੱਟੀ 'ਤੇ ਆਪਣੇ ਕਦਮ ਦਾ ਬਚਾਅ

By  Jasmeet Singh February 23rd 2022 07:01 PM

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਰਲੋ 'ਤੇ ਰਿਹਾਅ ਕਰਨ ਦੇ ਆਪਣੇ ਕਦਮ ਦਾ ਬਚਾਅ ਕੀਤਾ ਹੈ। ਰੋਹਤਕ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤਾ ਕਿ ਉਹ ਹਾਰਡਕੋਰ ਕੈਦੀ ਨਹੀਂ ਹੈ।

ਇਹ ਵੀ ਪੜ੍ਹੋ: ਹੜਤਾਲ ਹੋਈ ਸਮਾਪਤ, ਬਿਜਲੀ ਵਿਭਾਗ ਦੇ ਮੁਲਾਜ਼ਮ ਡਿਊਟੀ ਉਤੇ ਪਰਤੇ

Anil Vij unaware of furlough, Z-plus security given to Gurmeet Ram Rahim

ਹਾਈ ਕੋਰਟ ਨੂੰ ਦੱਸਿਆ ਗਿਆ “ਗੁਰਮੀਤ ਕੋਈ ‘ਹਾਰਡਕੋਰ ਕੈਦੀ’ ਨਹੀਂ ਹੈ ਅਤੇ ਉਸ ਨੇ ਜੇਲ੍ਹ ਵਿਚ ਕੋਈ ਅਪਰਾਧ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਇਹ ਵੀ ਪੁਸ਼ਟੀ ਕੀਤੀ ਗਈ ਹੈ ਕਿ ਉਹ ਕਤਲ ਦੇ ਦੋ ਮਾਮਲਿਆਂ ਵਿਚ ਹਮਲਾਵਰ ਨਹੀਂ ਸੀ, ਜਿਸ ਵਿਚ ਉਸ ਨੂੰ ਦੋਸ਼ੀ ਪਾਇਆ ਗਿਆ ਸੀ ਅਤੇ ਇਸ ਲਈ ਉਸ ਨੂੰ ਫਾਂਸੀ ਨਹੀਂ ਦਿੱਤੀ ਗਈ। ਉਸ ਨੂੰ ਇਹਨਾਂ ਕਤਲਾਂ ਲਈ ਆਪਣੇ ਸਹਿ-ਦੋਸ਼ੀ ਨਾਲ ਅਪਰਾਧਿਕ ਸਾਜ਼ਿਸ਼ ਰਚਣ ਲਈ ਦੋਸ਼ੀ ਠਹਿਰਾਇਆ ਗਿਆ ਹੈ।"

Anil Vij unaware of furlough, Z-plus security given to Gurmeet Ram Rahim

ਹਰਿਆਣਾ ਸਰਕਾਰ ਦਾ ਇਹ ਜਵਾਬ ਹਾਈ ਕੋਰਟ ਵੱਲੋਂ ਰਾਮ ਰਹੀਮ ਨੂੰ 7 ਫਰਵਰੀ ਤੋਂ 27 ਫਰਵਰੀ ਤੱਕ ਤਿੰਨ ਹਫ਼ਤਿਆਂ ਦੀ ਫਰਲੋ 'ਤੇ ਰਿਹਾਅ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ ਕਰਨ ਤੋਂ ਬਾਅਦ ਆਇਆ ਹੈ।

ਰਾਮ ਰਹੀਮ ਸਿਰਸਾ ਸਥਿਤ ਆਪਣੇ ਆਸ਼ਰਮ 'ਚ ਦੋ ਮਹਿਲਾ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ ਸਾਲ ਰਣਜੀਤ ਸਿੰਘ ਕਤਲ ਕੇਸ ਵਿੱਚ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 2019 ਵਿੱਚ ਉਸਨੂੰ 16 ਸਾਲ ਪਹਿਲਾਂ ਇੱਕ ਪੱਤਰਕਾਰ ਦੇ ਕਤਲ ਲਈ ਵੀ ਦੋਸ਼ੀ ਠਹਿਰਾਇਆ ਗਿਆ ਸੀ।

Ram Rahim, Ram Rahim Z Plus Security, Ram Rahim Khalistan,Khalistan,

ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਦੋ ਦਿਨ ਮੀਂਹ ਤੇ ਹਨੇਰੀ ਦੀ ਪੇਸ਼ੀਨਗੋਈ

ਇਸ ਦੌਰਾਨ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ 'ਖਾਲਿਸਤਾਨ ਪੱਖੀ' ਕੱਟੜਪੰਥੀਆਂ ਤੋਂ ਉਸਦੀ ਜਾਨ ਨੂੰ ਖਤਰੇ ਕਾਰਨ ਉਸਨੂੰ ਉੱਚ ਸੁਰੱਖਿਆ ਕਵਰ ਦਿੱਤੀ ਗਈ ਹੈ।

-PTC News

Related Post