ਹਰਿਆਣਾ ਸਰਕਾਰ ਦਾ ਆਮ ਆਦਮੀ ਨੂੰ ਦੀਵਾਲੀ ਦਾ ਤੋਹਫ਼ਾ

By  Riya Bawa November 4th 2021 12:24 PM

ਚੰਡੀਗੜ੍ਹ: ਦੇਸ਼ ਵਿਚ ਦੀਵਾਲੀ ਤੋਂ ਪਹਿਲਾ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਦਿੱਤੀਆਂ ਗਈਆਂ ਹਨ। ਇਸ ਵਿਚਾਲੇ ਹਰਿਆਣਾ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਥੋੜ੍ਹੀ ਹੋਰ ਰਾਹਤ ਮਿਲੀ ਹੈ। ਹਰਿਆਣਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਹਰਿਆਣਾ ਵਿੱਚ ਹੁਣ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 12 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।

Petrol, diesel excise duty cut by Rs 5, Rs 10 per litre on Diwali eve;  cheaper fuel from today - The Financial Express

ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦੀ ਜਾਣਕਾਰੀ ਦਿੱਤੀ ਹੈ।

 

ਉਨ੍ਹਾਂ ਕਿਹਾ ਕਿ ਦੀਵਾਲੀ ਦੇ ਮੌਕੇ 'ਤੇ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਨੇ ਸੂਬੇ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵੀ ਘਟਾ ਦਿੱਤਾ ਹੈ, ਹੁਣ ਪੂਰੇ ਹਰਿਆਣਾ ਵਿਚ ਪੈਟਰੋਲ ਅਤੇ ਡੀਜ਼ਲ ਦੋਵੇਂ 12 ਰੁਪਏ ਪ੍ਰਤੀ ਲੀਟਰ ਸਸਤੇ ਹੋਣਗੇ।

ਦੱਸਣਯੋਗ ਹੈ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ 3 ਨਵੰਬਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੇ ਐਲਾਨ ਤੋਂ ਬਾਅਦ ਪੈਟਰੋਲ ਦੀ ਕੀਮਤ ਵਿੱਚ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਪਿਛਲੇ ਇੱਕ ਸਾਲ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ।

Petrol and Diesel Price Today in India: Petrol and Diesel Rate Today in  Delhi, Bangalore, Chennai, Mumbai, Hyderabad and More Cities | The  Financial Express

ਦੇਸ਼ ਦੇ ਸੂਬਿਆਂ 'ਚ ਪੈਟਰੋਲ 110 ਰੁਪਏ ਦੇ ਪਾਰ ਪਹੁੰਚ ਗਿਆ ਸੀ, ਜਦਕਿ ਡੀਜ਼ਲ ਵੀ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ ਸੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਵੀ ਵਧੀ ਹੈ।

-PTC News

Related Post