550ਵਾਂ ਪ੍ਰਕਾਸ਼ ਪੁਰਬ: ਹਰਿਆਣਾ ਸਰਕਾਰ ਵੱਲੋਂ 5500 ਯਾਤਰੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਫ੍ਰੀ ਦਰਸ਼ਨ ਕਰਵਾਉਣ ਦਾ ਐਲਾਨ

By  Jashan A November 6th 2019 02:24 PM

550ਵਾਂ ਪ੍ਰਕਾਸ਼ ਪੁਰਬ: ਹਰਿਆਣਾ ਸਰਕਾਰ ਵੱਲੋਂ 5500 ਯਾਤਰੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਫ੍ਰੀ ਦਰਸ਼ਨ ਕਰਵਾਉਣ ਦਾ ਐਲਾਨ,ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਦਰਅਸਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ 5500 ਯਾਤਰੂਆਂ ਨੂੰ ਕਰਤਾਰਪੁਰ ਦੇ ਫ੍ਰੀ ਦਰਸ਼ਨ ਕਰਵਾਏ ਜਾਣਗੇ। ਹੋਰ ਪੜ੍ਹੋ: ਕਰਤਾਰਪੁਰ ਲਾਂਘਾ: ਮਨਜਿੰਦਰ ਸਿਰਸਾ ਨੇ ਪਾਕਿ PM ਇਮਰਾਨ ਖਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ ਇਸ ਮੌਕੇ ਉਹਨਾਂ ਕਿਹਾ ਕਿ ਸ਼ਰਧਾਲੂਆਂ ਨੂੰ ‘ਪਹਿਲਾਂ ਆਓ ਅਤੇ ਪਹਿਲਾਂ ਪਾਓ’ ਦੇ ਆਧਾਰ ‘ਤੇ ਸਹੂਲਤ ਦਿੱਤੀ ਜਾਵੇਗੀ। https://twitter.com/ptcnews/status/1191996323098025985?s=20 ਜ਼ਿਕਰ ਏ ਖਾਸ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘਾ ਜਲਦ ਹੀ ਖੁੱਲ੍ਹਣ ਵਾਲਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜਥਾ ਰਵਾਨਾ ਹੋਵੇਗਾ। -PTC News

Related Post