ਹਿਸਾਰ-ਅੰਬਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਮਹਿਲਾ ਯਾਤਰੀ ਦੀ ਮੌਤ , 30 ਜ਼ਖਮੀ

By  Shanker Badra November 11th 2019 02:02 PM

ਹਿਸਾਰ-ਅੰਬਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਮਹਿਲਾ ਯਾਤਰੀ ਦੀ ਮੌਤ , 30 ਜ਼ਖਮੀ:ਹਿਸਾਰ : ਹਰਿਆਣਾ ਦੇ ਹਿਸਾਰ-ਅੰਬਾਲਾ ਨੈਸ਼ਨਲ ਹਾਈਵੇ 'ਤੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਇੱਕ ਮਹਿਲਾ ਯਾਤਰੀ ਦੀ ਮੌਤ ਹੋ ਗਈ ਹੈ ਅਤੇ 30 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

Haryana: Hisar-Ambala National Highway bus accident , One Death ,30 passengers injured ਹਿਸਾਰ-ਅੰਬਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਮਹਿਲਾ ਯਾਤਰੀ ਦੀ ਮੌਤ , 30 ਜ਼ਖਮੀ

ਇਨ੍ਹਾਂ 'ਚੋਂ ਚਾਰ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਬੱਸ ਅੰਬਾਲਾ ਦੇ ਦੁਰਗਾ ਨਗਰ ਇਲਾਕੇ ਤੋਂ ਤੀਰਥ ਯਾਤਰਾ ਲਈ ਗਈ ਸੀ।

Haryana: Hisar-Ambala National Highway bus accident , One Death ,30 passengers injured ਹਿਸਾਰ-ਅੰਬਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਮਹਿਲਾ ਯਾਤਰੀ ਦੀ ਮੌਤ , 30 ਜ਼ਖਮੀ

ਜਦੋਂ ਇਹ ਬੱਸ ਕੁਰੂਕਸ਼ੇਤਰ ਤੋਂ ਵਾਪਸ ਆ ਰਹੀ ਸੀ ਤਾਂ ਹਿਸਾਰ-ਅੰਬਾਲਾ ਨੈਸ਼ਨਲ ਹਾਈਵੇ 'ਤੇ ਪਿੰਡ ਮਥੇੜੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।ਇਹ ਹਾਦਸਾ ਹਿਸਾਰ-ਅੰਬਾਲਾ ਹਾਈਵੇ 'ਤੇ ਬੱਸ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹੈ। ਇਸ ਬੱਸ ਵਿੱਚ ਤਕਰੀਬਨ 40 ਯਾਤਰੀ ਸਵਾਰ ਸਨ।

-PTCNews

Related Post