ਹਰਿਆਣਾ ਦੇ ਸਾਰੇ ਦਫ਼ਤਰਾਂ, ਬੋਰਡਾਂ ਅਤੇ ਨਿਗਮਾਂ ਨੂੰ ਪੰਜਾਬੀ ਭਾਸ਼ਾ ’ਚ ਜਵਾਬ ਦੇਣ ਲਈ ਹੁਕਮ

By  PTC NEWS March 4th 2020 04:45 PM

ਚੰਡੀਗੜ੍ਹ : ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਕਿਹਾ ਕਿ ਰਾਜ ਦੇ ਸਾਰੇ ਦਫ਼ਤਰਾਂ, ਬੋਰਡਾਂ ਅਤੇ ਨਿਗਮਾਂ ਨੂੰ ਆਦੇਸ਼ ਦਿੱਤੇ ਹਨ ਕਿ ਪੰਜਾਬੀ ਭਾਸ਼ਾ ਵਿਚ ਆਉਣ ਵਾਲੇ ਬਿਨਿਆਂ ਅਤੇ ਹੋਰ ਪੱਤਰਾਂ ਦਾ ਪੰਜਾਬੀ ਭਾਸ਼ਾ 'ਚ ਹੀ ਜਵਾਬ ਦਿੱਤਾ ਜਾਵੇ। ਇਸ ਦੀ ਮਹੀਨਾਵਾਰ ਰਿਪੋਰਟ ਰੱਖਣ ਦੇ ਵੀ ਆਦੇਸ਼ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਸਿਖਿਆ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ ਇਕ ਵਿਧਾਇਕ ਵੱਲੋਂ ਪੁੱਛੇ ਗਏ ਇਕ ਸੁਆਲ ਦਾ ਜਵਾਬ ਦੇ ਰਹੇ ਸਨ।

ਉਨਾਂ ਨੇ ਦੱਸਿਆ ਕਿ ਹਰਿਆਣਾ ਵਿਚ ਪੰਜਾਬੀ ਭਾਸ਼ਾ ਵਜੋ ਨੋਟੀਡਾਇਡ ਕੀਤੀ ਹੋਈ ਹੈ ਅਤੇ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਾਹਿਤ ਨੂੰ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ।

Related Post