ਕਰਨਾਲ 'ਚ ਮਾਹੌਲ ਤਣਾਅਪੂਰਨ, ਕਿਸਾਨਾਂ ਤੇ ਪੁਲਿਸ 'ਚ ਝੜਪ, ਮੁੜ ਛੱਡੇ ਹੰਝੂ ਗੈਸ ਦੇ ਗੋਲੇ

By  Jagroop Kaur January 10th 2021 02:21 PM

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 46ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਉਥੇ ਹੀ ਇਸ ਦੌਰਾਨ ਅੱਜ ਕਰਨਾਲ ਦੇ ਕਿਸਾਨਾਂ ਦਾ ਗੁੱਸਾ ਉਸ ਵੇਲੇ ਭੜਕ ਗਿਆ ਜਦ ਹਰਿਆਣਾ ਕੈਮਲਾ ਵਿਖੇ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਸਨ , ਇਸ ਦੀ ਭਿਣਕ ਲੱਗਦੇ ਹੀ ਧਰਨੇ 'ਤੇ ਬੈਠੇ ਕਿਸਾਨਾਂ ਵੱਲੋਂ ਥਾਂ ਦਾ ਘਿਰਾਓ ਕਰ ਲਿਆ ਗਿਆ। ਦਰਅਸਲ ਬੀਜੇਪੀ ਵੱਲੋਂ ਇਕ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਦਾ ਨਾਮ ਰਖਿਆ ਗਿਆ ਸੀ ਕਿਸਾਨ ਮਹਾਸਭਾ।Farmers clash with Haryana Police ahead of Khattar's Karnal visit | India News,The Indian Express

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਐਤਵਾਰ ਨੂੰ ਕਰਨਾਲ ਦੇ ਨੇੜਲੇ ਪਿੰਡ 'ਚ ਫੇਰੀ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਰਨਾਲ ਨੇੜੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੂੰ ਖਦੇੜਣ ਲਈ ਹੰਝੂ ਗੈਸ ਦੇ ਗੋਲੇ ਦਾਗੇ ਹਨ। ਪੁਲਿਸ ਨੇ ਕਿਸਾਨਾਂ ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੋਛਾੜਾਂ ਵੀ ਕੀਤੀਆਂ ਹਨ ਜੋ ਕੈਮਲਾ ਪਿੰਡ 'ਚ ਦਾਖਲ ਹੋਣਾ ਚਾਹੁੰਦੇ ਸੀ।Karnal: Haryana Police Use Tear Gas To Disperse Farmers From Heading Towards CM's Meet

ਮੁੱਖ ਮੰਤਰੀ ਪਿੰਡ ਵਿੱਚ ਇੱਕ ਕਿਸਾਨ ਇਕੱਠ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਤੇ ਪਿਛਲੇ ਸਾਲ ਸਤੰਬਰ ਵਿੱਚ ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਫਾਇਦਿਆਂ ਦੀ ਗੱਲ ਕਰਨਗੇ। ਮੀਟਿੰਗ ਤੋਂ ਪਹਿਲਾਂ ਪਿੰਡ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਾਰੀ ਮੌਜੂਦਗੀ ਵੇਖੀ ਗਈ ਹੈ।

ਸ਼ੁੱਕਰਵਾਰ ਨੂੰ, ਸਥਾਨਕ ਪ੍ਰਦਰਸ਼ਨਕਾਰੀਆਂ ਨੇ ਪਿੰਡ ਵਾਸੀਆਂ ਅਤੇ ਸਥਾਨਕ ਭਾਜਪਾ ਵਰਕਰਾਂ ਨਾਲ ਝੜਪ ਕੀਤੀ, ਜੋ ਇਸ ਯਾਤਰਾ ਨੂੰ ਪ੍ਰਮੋਟ ਕਰ ਰਹੇ ਸੀ। ਟਕਰਾਅ ਦੀ ਸਥਿਤੀ ਉਦੋਂ ਸ਼ੁਰੂ ਹੋਈ ਜਦੋਂ ਪਿੰਡ ਵਾਸੀਆਂ ਨੇ ਕਿਸਾਨਾਂ ਨੂੰ ਆਪਣਾ ਵਿਰੋਧ ਦਰਜ ਕਰਾਉਣ ਲਈ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ।

ਅੱਜ, ਕਾਂਗਰਸ ਦੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ "ਸਤਿਕਾਰਤਯੋਗ ਮਨੋਹਰ ਲਾਲ ਜੀ, ਕਿਰਪਾ ਕਰਕੇ ਕੈਮਲਾ ਪਿੰਡ ਵਿੱਚ ਕਿਸਾਨ ਮਹਾਪੰਚਾਇਤ ਦੇ ਇਸ ਢੌਂਗ ਨੂੰ ਰੋਕੋ। ਸਾਨੂੰ ਖਾਣਾ ਮੁਹੱਈਆ ਕਰਾਉਣ ਵਾਲਿਆਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਦਖਲ ਦੇਣਾ ਬੰਦ ਕਰੋ।"

Related Post