ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਏ ਮਿੱਟੀ ਦੇ ਢੇਰ ,ਕਿਸਾਨਾਂ ਨੇ ਵੀ ਕਹਿ ਦਿੱਤੀ ਵੱਡੀ ਗੱਲ 

By  Shanker Badra November 26th 2020 01:31 PM -- Updated: November 26th 2020 01:35 PM

ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਏ ਮਿੱਟੀ ਦੇ ਢੇਰ ,ਕਿਸਾਨਾਂ ਨੇ ਵੀ ਕਹਿ ਦਿੱਤੀ ਵੱਡੀ ਗੱਲ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ 'ਚ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਭੜਕ ਗਿਆ ਹੈ। ਜਿਸ ਦੇ ਲਈ ਕਿਸਾਨ ਬੁੱਧਵਾਰ ਤੋਂ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।

Haryana police uses stones and fencing wires to stop Punjab farmers ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈਲਾਏ ਮਿੱਟੀ ਦੇ ਢੇਰ ,ਕਿਸਾਨਾਂ ਨੇ ਵੀ ਕਹਿ ਦਿੱਤੀ ਵੱਡੀ ਗੱਲ

ਇਹ ਵੀ ਪੜ੍ਹੋ  : ਸੰਭੂ ਬਾਰਡਰ 'ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ

ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਖੱਟਰ ਸਰਕਾਰ ਨੇ ਰਾਤੋ- ਰਾਤ ਵੱਡੀਆਂ ਤਿਆਰੀਆਂ ਕੀਤੀਆਂ ਹਨ। ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਉੱਚੇ ਢੇਰ ਲਾ ਦਿੱਤੇ ਹਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ। ਹਰਿਆਣਾ ਸਰਕਾਰ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ ਕਿ ਪੰਜਾਬ 'ਚੋਂ ਕਿਸਾਨ ਆਪਣੇ ਮਿੱਥੇ ਪ੍ਰੋਗਰਾਮ ਤਹਿਤ ਦਿੱਲੀ ਨਾ ਪਹੁੰਚ ਸਕਣ।  Farmers break police barricade enter Haryana after clash with police at Shambhu borderਹਰਿਆਣਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਾਰਗ ਬੰਦ ਕਰਕੇ ਬੇਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਪਰ ਕਿਸਾਨਾਂ ਨੇ ਬੈਰੀਕੇਡ ਚੁੱਕ ਕੇ ਰਿਆ 'ਚ ਸੁੱਟ ਦਿੱਤੇ ਹਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ।ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਸ਼ੰਭੂ ਮੋਰਚਾ ਫ਼ਤਹਿ ਕੀਤਾ ਹੈ। ਇਸ ਦੌਰਾਨ ਪੁਲਿਸ ਨਾਲ ਝੜਪ ਤੋਂ ਬਾਅਦ ਵੱਡੀ ਗਿਣਤੀ 'ਚ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਹਰਿਆਣਾ 'ਚ ਦਾਖ਼ਲ ਹੋ ਗਏ ਹਨ।

Haryana police uses stones and fencing wires to stop Punjab farmers ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈਲਾਏ ਮਿੱਟੀ ਦੇ ਢੇਰ ,ਕਿਸਾਨਾਂ ਨੇ ਵੀ ਕਹਿ ਦਿੱਤੀ ਵੱਡੀ ਗੱਲ

ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ। ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਹਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ।

ਇਹ ਵੀ ਪੜ੍ਹੋ  :ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵੱਡਾ ਹਾਦਸਾ ਵਾਪਰਿਆ , ਬੱਸ ਅਤੇ ਟਰੱਕ ਨਾਲ ਹੋਈ ਟੱਕਰ

ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈਲਾਏ ਮਿੱਟੀ ਦੇ ਢੇਰ ,ਕਿਸਾਨਾਂ ਨੇ ਵੀ ਕਹਿ ਦਿੱਤੀ ਵੱਡੀ ਗੱਲ

ਹਰਿਆਣਾ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਸ਼ੰਭੂ ਬਾਰਡਰ ਸੀਲ ਕੀਤਾ ਗਿਆ ਸੀ। ਜਦੋਂ ਕਿਸਾਨ ਅੱਗੇ ਦਿੱਲੀ ਵੱਲ ਵੱਧਣ ਲੱਗੇ ਤਾਂ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇ ਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀ ਤੇ ਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ। ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ ਦੇਖਿਆ ਗਿਆ ਹੈ।

-PTCNews

Related Post