ਹਰਿਆਣਾ ਦੇ ਰੇਵਾੜੀ 'ਚ ਟਾਪਰ ਨਾਲ ਗੈਂਗਰੇਪ ਤੋਂ ਬਾਅਦ ਹੁਣ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ

By  Shanker Badra October 19th 2018 03:02 PM

ਹਰਿਆਣਾ ਦੇ ਰੇਵਾੜੀ 'ਚ ਟਾਪਰ ਨਾਲ ਗੈਂਗਰੇਪ ਤੋਂ ਬਾਅਦ ਹੁਣ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ:ਰੇਵਾੜੀ : ਹਰਿਆਣਾ ਵਿੱਚ ਜਬਰ ਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਜਿਸ ਕਰਕੇ ਹਰਿਆਣਾ ਵਿੱਚ ਹਰ ਦਿਨ ਮਾਸੂਮ ਬੱਚੀਆਂ ਨਾਲ ਜਬਰ ਜਨਾਹ ਹੁੰਦਾ ਹੈ।ਹਰਿਆਣਾ ਦੇ ਰੇਵਾੜੀ ਵਿੱਚ ਇੱਕ ਵਾਰ ਫਿਰ 7 ਸਾਲ ਦੀ ਦੀ ਮਾਸੂਮ ਬੱਚੀ ਨੂੰ ਆਪਣੀ ਦਰਿੰਦਗੀ ਦਾ ਸ਼ਿਕਾਰ ਬਣਾਇਆ ਹੈ।

ਜਾਣਕਾਰੀ ਅਨੁਸਾਰ ਇਹ ਬੱਚੀ ਜਦੋਂ ਸਕੂਲ ਤੋਂ ਵਾਪਸ ਘਰ ਪਰਤ ਰਹੀ ਸੀ ਤਾਂ 38 ਸਾਲ ਦੇ ਇਕ ਵਿਅਕਤੀ ਨੇ ਉਸ ਨਾਲ ਅਜਿਹੀ ਘਨੌਣੀ ਹਰਕਤ ਕੀਤੀ ਹੈ।ਜਿਸ ਤੋਂ ਬਾਅਦ ਬੱਚੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਤਪਾਲ ਕੁਮਾਰ ਨੇ ਦੱਸਿਆ 16 ਅਕਤੂਬਰ ਨੂੰ ਥਾਣੇ ਵਿੱਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਵੀ ਬੋਰਡ ਟਾਪਰ ਨਾਲ ਗੈਂਗਰੇਪ ਦੇ ਮਾਮਲੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਸੀ।ਟਿਊਸ਼ਨ ਤੋਂ ਵਾਪਸ ਆ ਰਹੀ 19 ਸਾਲ ਦੀ ਪੀੜਤ ਨਾਲ ਗੈਂਗਰੇਪ ਕੀਤਾ ਗਿਆ।ਹਾਲਾਂਕਿ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

-PTCNews

Related Post