Omicron ਦੇ ਵਧਦੇ ਖ਼ਤਰੇ ਵਿਚਕਾਰ ਸਿਹਤ ਮੰਤਰੀ ਨੇ ਪੰਜਾਬ ਦਾ ਲਿਆ ਜਾਇਜ਼ਾ

By  Riya Bawa December 28th 2021 04:03 PM

Night curfew in Punjab? ਭਾਰਤ ਵਿੱਚ ਓਮਾਈਕਰੋਨ ਵੇਰੀਐਂਟ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਪੰਜਾਬ ਦੇ ਸਿਹਤ ਮੰਤਰੀ ਓਪੀ ਸੋਨੀ ਨੇ ਮੰਗਲਵਾਰ ਨੂੰ ਪੰਜਾਬ ਦੀ ਕੋਵਿਡ -19 ਸਥਿਤੀ ਦੀ ਸਮੀਖਿਆ ਕੀਤੀ। ਪੰਜਾਬ 'ਚ ਰਾਤ ਦਾ ਕਰਫਿਊ ਲਗਾਉਣ ਦੀ ਯੋਜਨਾ 'ਤੇ ਓਪੀ ਸੋਨੀ ਨੇ ਸਾਰੀਆਂ ਅਫਵਾਹਾਂ ਦਾ ਖੰਡਨ ਕੀਤਾ ਅਤੇ ਕਿਹਾ ਕਿ ਸੂਬੇ 'ਚ ਰਾਤ ਦਾ ਕਰਫਿਊ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ।

OP Soni Age, Caste, Wife, Children, Family, Biography & More » StarsUnfolded

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਤੱਕ ਕੋਵਿਡ-19 ਵੈਰੀਐਂਟ ਓਮਾਈਕਰੋਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ  ਹੈ। ਇਸ ਦੌਰਾਨ, ਉਹਨਾਂ ਨੇ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Kerala's Omicron tally rises to 57 with 19 more new cases | Onmanorama

ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਕੋਵਿਡ-19 ਦਾ ਖਤਰਾ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਫਿਲਹਾਲ ਕੋਈ ਪਾਬੰਦੀ ਲਗਾਉਣ ਦਾ ਇਰਾਦਾ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਅੱਗੇ ਕਿਹਾ ਕਿ ਕੋਵਿਡ -19 ਖ਼ਤਰਾ ਹੈ ਅਤੇ ਮੈਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ, “ਹੁਣ ਤੱਕ ਕੋਵਿਡ ਦੀਆਂ ਕੋਈ ਪਾਬੰਦੀਆਂ ਨਹੀਂ ਹਨ।”

India Will See Omicron Spike But Infections Will Be Mild, Says South African Expert

-PTC News

Related Post