ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਲਈ ਸਿਹਤ ਮੰਤਰੀ ਨੂੰ ਤੁਰੰਤ ਕੈਬਨਿਟ 'ਚੋਂ ਕੀਤਾ ਜਾਵੇ ਬਰਖ਼ਾਸਤ : ਸੁਖਬੀਰ ਸਿੰਘ ਬਾਦਲ

By  Shanker Badra June 15th 2021 02:05 PM

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ (SAD) ਅਤੇਬਹੁਜਨ ਸਮਾਜ ਪਾਰਟੀ(BSP) ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਮੋਹਾਲੀ ਵਿਖੇ ਫਾਰਮ ਹਾਊਸ ਸਿਸਵਾਂ ਅੱਗੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮੁੱਦੇ 'ਤੇ (Post Scholarship) ਧਰਨਾ ਦਿੱਤਾ ਗਿਆ ਹੈ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕੀਤੀ ਹੈ।

Health Minister Balbir Sidhu To Immediately Dismissed From Cabinet For Vaccine And Fateh Kit Scam : Sukhbir Singh Badal ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਨੂੰਤੁਰੰਤ ਕੈਬਨਿਟ 'ਚੋਂ ਕੀਤਾ ਜਾਵੇ ਬਰਖ਼ਾਸਤ : ਸੁਖਬੀਰ ਸਿੰਘ ਬਾਦਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਹੈ। ਇਸ ਧਰਨੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੈ ਅਤੇ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਅਕਾਲੀ -ਬਸਪਾ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੌਛਾੜਾਂ ਕੀਤੀਆਂ ਹਨ।

ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਨੂੰਤੁਰੰਤ ਕੈਬਨਿਟ 'ਚੋਂ ਕੀਤਾ ਜਾਵੇ ਬਰਖ਼ਾਸਤ : ਸੁਖਬੀਰ ਸਿੰਘ ਬਾਦਲ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਅਕਾਲੀ -ਬਸਪਾ ਗੱਠਜੋੜ ਨਾਲ ਦੇਸ਼ ਦੀ ਸਿਆਸਤ 'ਚ ਨਵਾਂ ਮੋੜ ਆਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਸੂਲਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਰਕਾਰੀ ਖ਼ਜ਼ਾਨਾ ਲੁੱਟ ਕੇ ਆਪਣੇ ਘਰ ਭਰੇ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਨੇ ਫ਼ਤਹਿ ਕਿੱਟ 'ਚ ਕਰੋੜਾ ਰੁਪਏ ਦਾ ਘੁਟਾਲਾ ਕੀਤਾ ਹੈ।

ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਨੂੰਤੁਰੰਤ ਕੈਬਨਿਟ 'ਚੋਂ ਕੀਤਾ ਜਾਵੇ ਬਰਖ਼ਾਸਤ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇਆਗੂਆਂ ਨੇ ਸਿਹਤ ਮੰਤਰੀ ਬਲਵੀਰ ਸਿੱਧੂ 'ਤੇ ਕਥਿਤ ਵੈਕਸੀਨ ਘੁਟਾਲੇ ਅਤੇ ਫ਼ਤਹਿ ਕਿੱਟ ਘੁਟਾਲੇ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿਸਿਹਤ ਮੰਤਰੀ ਬਲਵੀਰ ਸਿੱਧੂ ਨੇ5 ਕਰੋੜ ਗੋਲੀਆਂ ਗਾਇਬ ਕੀਤੀਆਂ ਹਨ ਤੇ ਬਲਵੀਰ ਸਿੱਧੂ ਨੂੰ ਤੁਰੰਤ ਕੈਬਨਿਟ 'ਚੋਂ ਬਰਖ਼ਾਸਤ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਜਿਹੜੇ ਬਲਵੀਰ ਸਿੱਧੂ ਵਰਗੇ ਜਿਨ੍ਹੇ ਵੀ ਮੰਤਰੀ ਨੇ , ਸ਼੍ਰੋਮਣੀ ਅਕਾਲੀ ਦਲ ਤੇ ਬਸਪਾਸਰਕਾਰ ਆਉਣ 'ਤੇ ਹਿਸਾਬ ਲਿਆ ਜਾਵੇਗਾ।

Health Minister Balbir Sidhu To Immediately Dismissed From Cabinet For Vaccine And Fateh Kit Scam : Sukhbir Singh Badal ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਨੂੰਤੁਰੰਤ ਕੈਬਨਿਟ 'ਚੋਂ ਕੀਤਾ ਜਾਵੇ ਬਰਖ਼ਾਸਤ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ 'ਚ 5 ਸਾਲ ਤੋਂ ਰੇਤ ਦਾ ਕੋਈ ਟੈਂਡਰ ਨਹੀਂ ਹੋਇਆ। ਕਾਂਗਰਸ ਨੇ ਦਲਿਤ ਵਿਦਿਆਥੀਆਂ ਨੂੰ ਸਕਾਲਰਸ਼ਿਪ ਜਾਰੀ ਨਾ ਕਰਕੇ ਧੋਖਾ ਕੀਤਾ ਹੈ। ਕਾਂਗਰਸ ਨੂੰ ਜੜੋਂ ਪੁੱਟਣ ਲਈ ਅੱਜ ਤੋਂ ਨੀਂਹ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾਦੀ ਮੰਗ ਹੈ ਕਿ ਵੈਕਸੀਨ ਘੁਟਾਲੇ ਅਤੇ ਫ਼ਤਹਿ ਕਿੱਟ ਘੁਟਾਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ -ਬਸਪਾ ਸਰਕਾਰ ਆਉਣ 'ਤੇ ਘੁਟਾਲੇ ਕਰਨ ਵਾਲਿਆਂ ਤੋਂ ਰਕਮ ਵਸੂਲੀ ਜਾਵੇਗੀ।

-PTCNews

Related Post