ਦੇਸ਼ 'ਚ ਗਰਮੀ ਦਾ ਕਹਿਰ, ਇਨ੍ਹਾਂ ਸੂਬਿਆਂ 'ਚ ਹੋਰ ਵਧੇਗੀ ਅੱਤ ਦੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਹਾਲ

By  Pardeep Singh June 13th 2022 07:25 AM -- Updated: June 13th 2022 07:51 AM

Weather Update: ਦੇਸ਼ 'ਚ ਇਕ ਵਾਰ ਫਿਰ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਦੀ ਰਾਜਧਾਨੀ 'ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਮੌਸਮ ਦੀ ਮੰਨੀਏ ਤਾਂ ਕੁਝ ਦਿਨ ਹੋਰ ਹਾਲਾਤ ਅਜਿਹੇ ਹੀ ਰਹਿਣਗੇ। ਦੇਸ਼ ਦੇ ਬਾਕੀ ਹਿੱਸਿਆਂ ਦੀ ਗੱਲ ਕਰੀਏ ਤਾਂ ਰਾਜਸਥਾਨ, ਦਿੱਲੀ, ਉੱਤਰੀ ਭਾਰਤ, ਝਾਰਖੰਡ ਅਤੇ ਭਾਰਤ ਦੇ ਕਈ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਹੀਟਵੇਵ ਰਹਿਣ ਦੀ ਪ੍ਰਬਲ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਰਾਜਸਥਾਨ ਵਿੱਚ ਅਗਲੇ 3 ਦਿਨਾਂ ਤੱਕ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਗਰਮੀ ਦੀ ਸੰਭਾਵਨਾ ਹੈ।









ਭਾਰਤੀ ਮੌਸਮ ਵਿਭਾਗ (IMD) ਨੇ ਵੀ ਮੰਗਲਵਾਰ ਨੂੰ ਗਰਮੀ ਦੀ ਭਵਿੱਖਬਾਣੀ ਕੀਤੀ ਹੈ। 20 ਜੂਨ ਤੋਂ ਗਰਮ ਤੇ ਖੁਸ਼ਕ ਮੌਸਮ ਤੋਂ ਕੁਝ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ  ਜੂਨ ਵਿੱਚ  ਬਾਰਸ਼ ਪੈ ਸਕਦੀ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਸਾਫ਼ ਹੋਣ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਗਰਮੀ ਦਾ ਕਹਿਰ ਵਧ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬੁੱਧਵਾਰ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ ਅਤੇ ਹੀਟ ਵੇਵ ਯਾਨੀ ਲੂ ਚੱਲਣ ਦੀ ਸੰਭਾਵਨਾ ਹੈ।


 Punjab Weekly Weather Forecast, Punjabi news, latest news, Weather, IMD

ਭਿਆਨਕ ਗਰਮੀ ਇੰਨੀ ਸੀ ਕਿ ਸਫਦਰਜੰਗ ਸਟੈਂਡਰਡ ਸੈਂਟਰ ਵਿਚ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ।


heat wave

ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸੋਮਵਾਰ ਨੂੰ ਦਿੱਲੀ ਦਾ ਸਭ ਤੋਂ ਗਰਮ ਸਥਾਨ ਨਜਫਗੜ੍ਹ ਰਿਹਾ, ਜਿੱਥੇ ਸਭ ਤੋਂ ਵੱਧ ਤਾਪਮਾਨ 46.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ:ਬੀਜੇਪੀ ਪੰਜਾਬ 'ਚ Law and order ਨੂੰ ਲੈ ਕੇ ਮਾਨ ਸਰਕਾਰ ਖਿਲਾਫ਼ ਅੱਜ ਕਰੇਗੀ ਰੋਸ ਪ੍ਰਦਰਸ਼ਨ



-PTC News

Related Post