ਮਾਘੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ ਤੇਜ਼ ਬਾਰਿਸ਼, ਮੌਸਮ ਹੋਇਆ ਖਰਾਬ

By  Jashan A January 13th 2020 09:51 AM -- Updated: January 13th 2020 09:55 AM

ਮਾਘੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ ਤੇਜ਼ ਬਾਰਿਸ਼, ਮੌਸਮ ਹੋਇਆ ਖਰਾਬ,ਸ੍ਰੀ ਮੁਕਤਸਰ ਸਾਹਿਬ: ਤਿੰਨ ਦਿਨਾਂ ਤੋਂ ਧੁੱਪ ਨਿਕਲਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਤੋਂ ਮੌਸਮ ਨੇ ਕਰਵਟ ਲੈ ਰਹੀ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ 'ਚ ਬਾਰਿਸ਼ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ।

Rain In Mukatsar ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਗੁਰੂਹਰਸਹਾਏ 'ਚ ਬਾਰਿਸ਼ ਹੋ ਰਹੀ ਹੈ ਅਤੇ ਕਈ ਇਲਾਕਿਆਂ 'ਚ ਅੱਜ ਸਵੇਰ ਤੋਂ ਆਸਮਾਨ 'ਚ ਬੱਦਲ ਛਾਏ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ 'ਚ ਕੱਲ ਤੋਂ ਮਾਘੀ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ ਤੇ ਅੱਜ ਤੇਜ਼ ਬਾਰਿਸ਼ ਅਤੇ ਹਵਾਵਾਂ ਨਾਲ ਮੌਸਮ ਖਰਾਬ ਹੋ ਗਿਆ ਹੈ।

ਹੋਰ ਪੜ੍ਹੋ:ਸ੍ਰੀ ਮੁਕਤਸਰ ਸਾਹਿਬ: ਕੋਲਡ੍ਰਿੰਕ ਦੇ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਬੱਦਲ ਛਾਏ ਰਹਿਣਗੇ, ਵਿਚ-ਵਿਚ 'ਚ ਧੁੱਪ ਵੀ ਨਿਕਲ ਸਕਦੀ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16 ਅਤੇ ਹੇਠਲਾ ਤਾਪਮਾਨ 8 ਡਿਗਰੀ ਰਹਿ ਸਕਦਾ ਹੈ।

Rain In Mukatsar ਐਤਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 18.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਤੋਂ ਦੋ ਡਿਗਰੀ ਘੱਟ ਰਿਹਾ। ਉਥੇ ਹੀ ਹੇਠਲਾ ਤਾਪਮਾਨ 9.7 ਡਿਗਰੀ ਦਰਜ ਕੀਤਾ ਗਿਆ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

Related Post