ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ, ਬਣੇ ਸੂਬੇ ਦੇ 11ਵੇਂ CM

By  Jashan A December 29th 2019 02:59 PM

ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ, ਬਣੇ ਸੂਬੇ ਦੇ 11ਵੇਂ CM,ਨਵੀਂ ਦਿੱਲੀ: ਝਾਰਖੰਡ ਮੁਕਤੀ ਮੋਰਚਾ (ਜੇ.ਐੱਮ ਐੱਮ) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣ ਗਏ। ਰਾਜਪਾਲ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਸੂਬੇ ਦੇ 11ਵੇਂ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁਕਾਈ।

ਇਸ ਸਹੁੰ ਸਮਾਗਮ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ, 'ਆਪ' ਨੇਤਾ ਸੰਜੇ ਸਿੰਘ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਣੇ ਕਈ ਨੇਤਾ ਸ਼ਾਮਲ ਹੋਏ।

https://twitter.com/ANI/status/1211207684277452800?s=20

-PTC News

Related Post