ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ 'ਤੇ BSF ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ

By  Jashan A February 8th 2020 04:10 PM

ਫਿਰੋਜ਼ਪੁਰ: ਪੰਜਾਬ 'ਚ ਨਸ਼ਿਆਂ ਦੀ ਆਮਦ ਲਗਾਤਾਰ ਵਧਦੀ ਜਾ ਰਹੀ ਹੈ। ਭਾਰਤ-ਪਾਕਿ ਸਰਹੱਦ 'ਤੇ ਆਏ ਦਿਨ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਹੋ ਰਹੀ ਹੈ। ਅੱਜ ਇੱਕ ਵਾਰ ਫਿਰ ਤੋਂ ਫਿਰੋਜ਼ਪੁਰ ਸਥਿਤ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ. ਐੱਸ. ਐੱਫ.ਜਵਾਨਾਂ ਨੇ ਸਰਚ ਆਪਰੇਸ਼ਨ ਦੌਰਾਨ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

Heroin ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੀ 136 ਬਟਾਲੀਅਨ ਦੇ ਜਵਾਨਾਂ ਨੇ ਫੈਸਿੰਗ ਦੇ ਕੋਲ ਪਾਕਿਸਤਾਨ ਵੱਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਫੈਸਿੰਗ ਵੱਲ ਵੱਧ ਰਹੇ ਤਸਕਰਾਂ ਨੂੰ ਲਲਕਾਰਿਆ ਤਾਂ ਉਹ ਵਾਪਸ ਭੱਜ ਗਏ। ਜਿਸ ਤੋਂ ਬਾਅਦ ਜਵਾਨਾਂ ਨੇ ਸਰਚ ਅਪ੍ਰੇਸ਼ਨ ਚਲਾਇਆ ਤਾਂ ਉਹਨਾਂ ਨੇ 2 ਕਿੱਲੋ ਹੈਰੋਇਨ ਬਰਾਮਦ ਕੀਤੀ।

ਬੀ. ਐੱਸ. ਐੱਫ.ਜਵਾਨਾਂ ਮੁਤਾਬਕ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਸਰਹੱਦ 'ਚ ਸੁੱਟੀ ਗਈ ਸੀ।ਫਿਲਹਾਲ ਜਵਾਨਾਂ ਨੇ ਹੈਰੋਇਨ ਬਰਾਮਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ: ਰਾਮਬਨ: ਪੁਲਿਸ ਨੇ ਹੋਟਲ ਦੇ ਇੱਕ ਕਮਰੇ 'ਚੋਂ 150 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਭਾਰਤ-ਪਾਕਿ ਸਰਹੱਦ 'ਤੇ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਸੀ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ 'ਚ ਕਰੋੜਾਂ ਦੀ ਸੀ ਤੇ ਅੱਜ ਇਕ ਵਾਰ ਫਿਰ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਗਈ ਹੈ।

Heroin ਜ਼ਿਕਰਯੋਗ ਹੈ ਕਿ ਪਾਕਿਸਤਾਨੀ ਸਮਗਲਰਾਂ ਵੱਲੋਂ ਲਗਾਤਾਰ ਹੈਰੋਇਨ ਸਰਹੱਦ ਰਾਹੀਂ ਭੇਜਣ ਦੀ ਕੋਸ਼ਿਸ ਕੀਤੀ ਜਾਂਦੀ ਹੈ, ਪਰ ਬੀ. ਐੱਸ. ਐੱਫ.ਜਵਾਨਾਂ ਵੱਲੋਂ ਆਏ ਵਾਰ ਇਸ ਨੂੰ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾ ਰਿਹਾ ਹੈ।

-PTC News

Related Post