ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ. ਉਮਰਾਨੰਗਲ ਦੀ ਅਗਾਊਂ ਜ਼ਮਾਨਤ ਮਨਜ਼ੂਰ

By  Jagroop Kaur March 1st 2021 04:43 PM -- Updated: March 1st 2021 04:53 PM

ਬਹਿਬਲ ਗੋਲੀਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਮੁਕੱਦਮੇ ਤਕ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਕੇ ਗ੍ਰਿਫ਼ਤਾਰੀ ਉਪਰ ਰੋਕ ਲਾਉਣ ਦੀ ਮੰਗ ਕੀਤੀ ਸੀ ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। Sumedh Saini and IG Umranangal

ਪੜ੍ਹੋ ਹੋਰ ਖ਼ਬਰਾਂ : ਕਾਂਗਰਸ ਦੀ ਧੱਕੇਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਘਿਰਾਓ
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਹਾਈਕੋਰਟ ਨੇ ਦੋਹਾਂ 8 ਮਾਰਚ ਤੱਕ ਹੇਠਲੀ ਅਦਾਲਤ 'ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।ਜ਼ਿਕਰਯੋਗ ਹੈ ਕਿ ਇੱਕ ਜੂਨ 2015 ਨੂੰ ਕੋਟਕਪੂਰਾ ਤੋਂ ਗੁਰੂ ਗ੍ਰੰਥ ਸਾਹਿਬ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਏ ਸਨ ਜਿੰਨਾ ਦੇ ਅੰਗ 12 ਅਕਤੂਬਰ 2015 ਨੂੰ ਬਰਗਾੜੀ ਪਿੰਡ ਵਿਚੋਂ ਮਿਲੇ।ਈ ਸਤੋਂ ਬਾਅਦ 14 ਅਕਤੂਬਰ 2015 ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ,ਕੀਤਾ ਗਿਆ। IG Paramraj Singh Umranangal — Behbal Kalan Firing Case | by Umranangal | Medium ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ। 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ ਕੀਤਾ ਗਿਆ ।IG Paramraj Umranangal Arrested by Police; SIT Says 'Enough Evidence' Against Him ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ। ਇਸ ਮਾਮਲੇ ਤੋਂ ਬਾਅਦ ਜਾਂਚ ਵਿਚ ਤਤਕਾਲੀਨ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੂੰ ਦੋਸ਼ੀ ਕਰਾਰ ਕਰਦੇ ਹੋਏ ਕਾਰਵਾਈ ਅਰੰਭੀ ਗਈ ਅਤੇ ਅਜੇ ਵੀ ਮਾਮਲਾ ਅਦਾਲਤ 'ਚ ਹੈ।

Related Post