Sat, Mar 14, 2026
Whatsapp

ਭਾਰਤ-ਪਾਕਿ ਸਰਹੱਦ ਤੋਂ ਚੱਲ ਰਹੇ ਡਰੱਗ ਰੈਕੇਟ ਨੂੰ ਰੋਕਣ ਲਈ ਹਾਈਕੋਰਟ ਹੋਇਆ ਸਖ਼ਤ

Reported by:  PTC News Desk  Edited by:  Amritpal Singh -- December 12th 2023 05:13 PM
ਭਾਰਤ-ਪਾਕਿ ਸਰਹੱਦ ਤੋਂ ਚੱਲ ਰਹੇ ਡਰੱਗ ਰੈਕੇਟ ਨੂੰ ਰੋਕਣ ਲਈ ਹਾਈਕੋਰਟ ਹੋਇਆ ਸਖ਼ਤ

ਭਾਰਤ-ਪਾਕਿ ਸਰਹੱਦ ਤੋਂ ਚੱਲ ਰਹੇ ਡਰੱਗ ਰੈਕੇਟ ਨੂੰ ਰੋਕਣ ਲਈ ਹਾਈਕੋਰਟ ਹੋਇਆ ਸਖ਼ਤ

Punjab News: ਬੀਐਸਐਫ ਨੇ ਪੰਜਾਬ ਪੁਲਿਸ ਨੂੰ ਸਰਹੱਦ ਪਾਰ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦੇ ਸ਼ੱਕੀ 75 ਵਿਅਕਤੀਆਂ ਦੀ ਸੂਚੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਰੱਖਣ ਦੀ ਤਜਵੀਜ਼ ਰੱਖੀ ਹੈ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਕੁਝ ਦਿਨ ਪਹਿਲਾਂ ਬੀ.ਐਸ.ਐਫ ਨੇ ਪੰਜਾਬ ਪੁਲਿਸ ਨੂੰ ਅਜਿਹੇ 75 ਸ਼ੱਕੀਆਂ ਦੀ ਸੂਚੀ ਸੌਂਪੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ਤੋਂ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਅਤੇ ਡਰੱਗ ਰੈਕੇਟ ਵਿੱਚ ਸ਼ਾਮਲ ਹਨ।


ਬੀ.ਐਸ.ਐਫ ਨੇ ਪੰਜਾਬ ਸਰਕਾਰ ਨੂੰ ਭੇਜੇ ਪ੍ਰਸਤਾਵ ਵਿੱਚ ਕਿਹਾ ਹੈ ਕਿ ਭਾਵੇਂ ਉਹ ਦੋਸ਼ੀ ਕਰਾਰ ਦਿੱਤੇ ਗਏ ਹੋਣ ਜਾਂ ਬਾਹਰ, ਪੰਜਾਬ ਵਿੱਚ ਵੱਡੇ ਪੱਧਰ 'ਤੇ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਵਿੱਚ ਇਨ੍ਹਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਇਸ ਲਈ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਿਆ ਜਾਵੇ। ਇਸ ਨਾਲ ਪੰਜਾਬ ਵਿੱਚ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ।

ਇਸ ਮਾਮਲੇ ਵਿੱਚ ਹੁਣ ਹਾਈ ਕੋਰਟ ਨੇ ਇੱਕ ਅਖਬਾਰ ਵਿੱਚ ਛਪੀ ਖਬਰ ਦਾ ਨੋਟਿਸ ਲੈਂਦਿਆਂ ਸਰਕਾਰ ਤੋਂ ਪੂਰੀ ਜਾਣਕਾਰੀ ਮੰਗੀ ਹੈ ਕਿ ਬੀਐਸਐਫ ਵੱਲੋਂ ਭੇਜੇ ਗਏ ਇਸ ਪ੍ਰਸਤਾਵ ਉੱਤੇ ਕੀ ਕਦਮ ਚੁੱਕੇ ਗਏ ਹਨ।

ਇਸ ਦੇ ਨਾਲ ਹੀ ਹਾਈਕੋਰਟ ਨੇ ਹੁਣ ਇਸ ਮਾਮਲੇ ਵਿੱਚ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਵੀ ਧਿਰ ਬਣਾਇਆ ਹੈ ਅਤੇ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਬੀਐਸਐਫ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਐਸਐਫ ਨੇ ਸਾਲ 2023 ਵਿੱਚ ਹੁਣ ਤੱਕ ਕਰੀਬ 755 ਕਿਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਪਾਕਿਸਤਾਨ ਤੋਂ ਆਉਣ ਵਾਲੇ 95 ਡਰੋਨਾਂ ਨੂੰ ਡੇਗਿਆ ਗਿਆ ਹੈ।

36 ਪਾਕਿਸਤਾਨੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 15 ਰਾਈਫਲਾਂ ਅਤੇ 38 ਪਿਸਤੌਲ ਬਰਾਮਦ ਕੀਤੇ ਗਏ ਹਨ ਅਤੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ 9 ਪਾਕਿਸਤਾਨੀ ਮਾਰੇ ਗਏ ਹਨ।


- PTC NEWS

Top News view more...

Latest News view more...

PTC NETWORK
PTC NETWORK