ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਉਂ ਜ਼ਮਾਨਤ ਕੀਤੀ ਰੱਦ

By  Pardeep Singh January 24th 2022 04:20 PM -- Updated: January 24th 2022 04:36 PM

ਚੰਡੀਗੜ੍ਹ: ਡਰੱਗ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਹਾਈਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਦੁਆਰਾ ਸੁਣਵਾਈ ਹੋਈ ਹੈ। ਦੱਸਦੇਈਏ ਕਿ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜਮਾਨਤ ਦਿੱਤੀ ਸੀ। ਜ਼ਿਕਰਯੋਗ ਹੈ ਕਿ ਮੋਹਾਲੀ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ 20 ਦਸੰਬਰ ਨੂੰ ਪੰਜਾਬ ਪੁਲਿਸ ਦੀ ਐਸਆਈਟੀ ਨੇ ਐਨਡੀਪੀਐਸ ਐਕਟ ਮਾਮਲੇ ਵਿੱਚ ਮੋਹਾਲੀ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਜ਼ਮਾਨਤ ਮੰਗੀ ਸੀ ਪਰੰਤੂ ਹੇਠਲੀ ਅਦਾਲਤ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ, ਜਿਸ ਪਿੱਛੋਂ ਮਜੀਠੀਆ ਨੇ ਹਾਈਕੋਰਟ ਪਹੁੰਚੇ ਸਨ ਅਤੇ ਹਾਈਕੋਰਟ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਸੀ।

 

ਇਹ ਵੀ ਪੜ੍ਹੋ:ਲੋਕਾਂ ਨੂੰ ਵੋਟ ਪਾਉਣ ਨੂੰ ਲੈਕੇ ਉਤਸ਼ਾਹਤ ਕਰਨਗੇ ਸੋਹਨਾ ਅਤੇ ਮੋਹਨਾ

-PTC News

Related Post