AAP ਵਿਧਾਇਕ ਪਠਾਣਮਾਜਰਾ ਅਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ

By  Riya Bawa September 14th 2022 05:55 PM -- Updated: September 14th 2022 06:02 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖ਼ਿਲਾਫ਼ ਦਰਜ ਕਰਵਾਈ ਗਈ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਵਿਧਾਇਕ ਪਠਾਣਮਾਜਰਾ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਉਕਤ ਧਿਰਾਂ ਤੋਂ 21 ਸਤੰਬਰ ਤੱਕ ਜਵਾਬ ਮੰਗਿਆ ਹੈ। ਦਰਅਸਲ ਵਿਧਾਇਕ ਪਠਾਣਮਾਜਰਾ ਵੱਲੋਂ ਆਪਣੀ ਦੂਜੀ ਪਤਨੀ ਗੁਰਪ੍ਰੀਤ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਗਈ ਸੀ।

'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਹਾਈ ਕੋਰਟ ਦਾ ਕੀਤਾ ਰੁਖ਼

ਇਸ FIR ਨੂੰ ਰੱਦ ਕਰਾਉਣ ਲਈ ਦੂਜੀ ਪਤਨੀ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ ਦੀ ਅੱਜ ਸੁਣਵਾਈ ਹੋਈ। ਇਸ ਦੇ ਤਹਿਤ ਅੱਜ ਵਿਧਾਇਕ ਪਠਾਣਮਾਜਰਾ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ।

Punjab and Haryana HC to hear Bikram Majithia's bail plea on July 15

ਇਹ ਵੀ ਪੜ੍ਹੋ : ਪੰਜਾਬ 'ਚ ਫੈਕਟਰੀ ਦੀ ਮਾਲਕ ਹੈ ਭਾਰਤੀ ਸਿੰਘ, ਟੀਵੀ ਸ਼ੋਅ ਤੋਂ ਇਲਾਵਾ ਕਮਾਉਂਦੀ ਹੈ ਕਰੋੜਾਂ ਰੁਪਏ

ਕਾਬਿਲੇਗੌਰ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ 'ਤੇ ਪਟਿਆਲਾ 'ਚ FIR ਦਰਜ ਕੀਤੀ ਗਈ ਸੀ। ਇਹ FIR ਆਈ.ਟੀ.ਐਕਟ ਤਹਿਤ ਵੀਡੀਓ ਵਾਇਰਲ ਕਰਨ ਦੇ ਜੁਰਮ ਤਹਿਤ ਦਰਜ ਕੀਤੀ ਗਈ ਸੀ। ਹਰਮੀਤ ਪਠਾਣਮਾਜਰਾ ਨੇ ਸ਼ਿਕਾਇਤ ਵਿੱਚ ਕਿਹਾ ਸੀ ਕਿ ਮੇਰੀ ਪਤਨੀ ਨੇ ਆਪਣੇ ਰਿਵਾਲਵਰ ਨਾਲ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਜ਼ਿਕਰਯੋਗ ਹੈ ਕਿ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਨੇ ਵਿਧਾਇਕ ਉਤੇ ਗੰਭੀਰ ਦੋਸ਼ ਲਗਾਏ ਸਨ। ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ’ਤੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਸਨ। ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ 14 ਅਗਸਤ ਨੂੰ ਉਨ੍ਹਾਂ ਦਾ ਵਿਆਹ ਹੋਇਆ ਸੀ।

-PTC News

Related Post