ਹਾਈਕੋਰਟ ਨੇ ਸਿੱਖ ਗੁਰੂਆਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਕੀਤੇ ਜਾਰੀ

By  Joshi October 10th 2018 08:30 AM

ਹਾਈਕੋਰਟ ਨੇ ਸਿੱਖ ਗੁਰੂਆਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਕੀਤੇ ਜਾਰੀ ਚੰਡੀਗੜ੍ਹ: ਪਿਛਲੇ ਕੁੱਝ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਗੁਰੂਆਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਸਿੱਖ ਭਾਈਚਾਰੇ ਵਿੱਚ ਕਾਫ਼ੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਿੱਖ ਭਾਈਚਾਰੇ ਵੱਲੋਂ ਇਹਨਾਂ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ।ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ, ਡੀ.ਜੀ.ਪੀ. ਪੰਜਾਬ ਪੁਲਿਸ ਅਤੇ ਕਮਿਸ਼ਨਰ ਆਫ ਪੁਲਿਸ ਅੰਮ੍ਰਿਤਸਰ ਨੂੰ ਪਾਰਟੀ ਬਣਾਉਂਦੇ ਹੋਏ ਇੱਕ ਪਟੀਸ਼ਨ ਦਰਜ ਕੀਤੀ ਸੀ। ਹੋਰ ਪੜ੍ਹੋ: ਡਾ.ਚੀਮਾ ਨੇ ਆਪ ਵਿਧਾਇਕ ਸੰਦੋਆ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਹਾਈਕੋਰਟ ਨੇ ਇਤਰਾਜ਼ਯੋਗ ਤਸਵੀਰਾਂ ਨੂੰ ਵਟਸਐਪ, ਫੇਸਬੁੱਕ ਵਰਗੀਆਂ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਸਬੰਧੀ ਪੰਜਾਬ ਸਰਕਾਰ ਸਮੇਤ ਪੁਲਿਸ ਨੂੰ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਆਉਣ ਵਾਲੀਆਂ ਸ਼ਿਕਾਇਤਾਂ 'ਤੇ ਉਚਿੱਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। —PTC News

Related Post