ਰਾਜਸਥਾਨ : ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਕੁਚਲਿਆ, ਇੱਕ ਮਜ਼ਦੂਰ ਦੀ ਮੌਤ, 9 ਜ਼ਖ਼ਮੀ

By  Shanker Badra November 10th 2021 09:42 AM

ਜੋਧਪੁਰ : ਰਾਜਸਥਾਨ ਦੇ ਜੋਧਪੁਰ ਵਿੱਚ ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਹੈ। ਇਸ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਤੇਜ਼ ਰਫਤਾਰ ਔਡੀ ਕਾਰ ਨੇ ਪਹਿਲਾਂ ਸਕੂਟੀ ਸਵਾਰ ਲੜਕੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਹਵਾ 'ਚ ਕਈ ਫੁੱਟ ਉਛਲ ਕੇ ਜ਼ਮੀਨ 'ਤੇ ਡਿੱਗ ਗਈ ਅਤੇ ਗੰਭੀਰ ਜ਼ਖਮੀ ਹੋ ਗਈ। ਇਸ ਤੋਂ ਬਾਅਦ ਕਾਰ ਸੜਕ ਦੇ ਕਿਨਾਰੇ ਬਣੀਆਂ ਝੁੱਗੀਆਂ ਵਿੱਚ ਜਾ ਵੜੀ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ ਅਤੇ ਮਜ਼ਦੂਰ ਦੀ ਮੌਤ ਹੋ ਗਈ।

ਰਾਜਸਥਾਨ : ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਕੁਚਲਿਆ, ਇੱਕ ਮਜ਼ਦੂਰ ਦੀ ਮੌਤ, 9 ਜ਼ਖ਼ਮੀ

ਪੁਲੀਸ ਅਨੁਸਾਰ ਔਡੀ ਕਾਰ ਚਾਲਕ ਅਮਿਤ ਨੰਗਲ ਜਿਸ ਦੀ ਉਮਰ ਕਰੀਬ 50 ਸਾਲ ਹੈ, ਸੁਭਾਸ਼ ਨਗਰ ਦਾ ਰਹਿਣ ਵਾਲਾ ਹੈ। ਅਮਿਤ ਆਪਣੀ ਕਾਰ ਵਿੱਚ ਪਾਲ ਰੋਡ ਵੱਲ ਜਾ ਰਿਹਾ ਸੀ। ਇਸ ਦੇ ਨਾਲ ਹੀ ਏਮਜ਼ ਰੋਡ 'ਤੇ ਪੈਟਰੋਲ ਤੋਂ ਪਹਿਲਾਂ ਕਾਰ ਭੀੜ ਦੇ ਵਿਚਕਾਰ ਅਚਾਨਕ ਬੇਕਾਬੂ ਹੋ ਗਈ, ਜਿਸ ਕਾਰਨ ਕਈ ਲੋਕ ਫਸ ਗਏ। ਕਾਰ ਚਾਲਕ ਨੇ ਪਹਿਲਾਂ ਸਕੂਟੀ ਸਵਾਰ ਨੂੰ ਟੱਕਰ ਮਾਰੀ, ਫਿਰ ਬੇਕਾਬੂ ਕਾਰ ਸੜਕ ਦੇ ਕਿਨਾਰੇ ਬਣੀਆਂ ਝੁੱਗੀਆਂ ਵਿੱਚ ਜਾ ਵੜੀ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਰਾਜਸਥਾਨ : ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਕੁਚਲਿਆ, ਇੱਕ ਮਜ਼ਦੂਰ ਦੀ ਮੌਤ, 9 ਜ਼ਖ਼ਮੀ

ਇਸ ਘਟਨਾ ਤੋਂ ਬਾਅਦ ਕਾਰ ਮਾਲਕ ਅਮਿਤ ਨੰਗਲ ਥਾਣਾ ਬਸਨੀ ਪੁੱਜ ਗਿਆ। ਜਿੱਥੇ ਉਸ ਨੇ ਇਸ ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਤੁਰੰਤ ਜੋਧਪੁਰ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਅਤੇ ਗੰਭੀਰ ਜ਼ਖਮੀਆਂ ਨੂੰ 1 ਲੱਖ ਅਤੇ ਹੋਰ ਜ਼ਖਮੀਆਂ ਨੂੰ 50 ਹਜ਼ਾਰ ਦੇਣ ਦੇ ਨਿਰਦੇਸ਼ ਦਿੱਤੇ।

ਰਾਜਸਥਾਨ : ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਕੁਚਲਿਆ, ਇੱਕ ਮਜ਼ਦੂਰ ਦੀ ਮੌਤ, 9 ਜ਼ਖ਼ਮੀ

ਚੌਪਾਸਨੀ ਹਾਊਸਿੰਗ ਬੋਰਡ ਥਾਣੇ ਦੇ ਐਸਐਚਓ ਲਿਖਾਰਾਮ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਡਰਾਈਵਰ ਅਮਿਤ ਨੰਗਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਔਡੀ ਕਾਰ ਨੰਬਰ ਆਰਜੇ 14 ਸੀਯੂ 4688 ਅਮਿਤ ਦੀ ਹੈ। ਬਸਨੀ ਇਲਾਕੇ ਵਿੱਚ ਉਸ ਦੀ ਫੈਕਟਰੀ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

-PTCNews

Related Post