ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6977 ਨਵੇਂ ਕੇਸ ਆਏ ਸਾਹਮਣੇ, 154 ਲੋਕਾਂ ਦੀ ਮੌਤ

By  Shanker Badra May 25th 2020 12:43 PM

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6977 ਨਵੇਂ ਕੇਸ ਆਏ ਸਾਹਮਣੇ, 154 ਲੋਕਾਂ ਦੀ ਮੌਤ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ।  ਦੇਸ਼ ਵਿਚ ਕੋਰੋਨਾ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਵਧ ਕੇ 1.38 ਲੱਖ ਨੂੰ ਪਾਰ ਕਰ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 6,977 ਨਵੇਂ ਮਾਮਲੇ ਸਾਹਮਣੇ ਆਏ ਤੇ 154 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਐਤਵਾਰ ਨੂੰ ਸਭ ਤੋਂ ਜ਼ਿਆਦਾ 6767 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ 150 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਸੀ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 1 ਲੱਖ 38 ਹਜ਼ਾਰ 854 ਪਹੁੰਚ ਗਈ ਹੈ ਜਦਕਿ ਹੁਣ ਤੱਕ ਕੁੱਲ 4,021 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੌਰਾਨ 77,103 ਐਕਟਿਵ ਕੇਸ ਹਨ ਤੇ ਹੁਣ ਤਕ 57,720 ਲੋਕ ਸਿਹਤਮੰਦ ਹੋ ਚੁੱਕੇ ਹਨ।

-PTCNews

Related Post