ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖਬਰ, ਸਰਕਾਰ ਨੇ ਸੈਲਾਨੀਆਂ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਪੜ੍ਹੋ ਤੁਸੀਂ ਵੀ

By  Jashan A August 4th 2021 07:08 PM

ਚੰਡੀਗੜ੍ਹ: ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਵੀ ਮੰਡਰਾ ਰਿਹਾ ਹੈ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਲਗਾਤਰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਅਜਿਹੇ 'ਚ ਮਾਚਲ ਪ੍ਰਦੇਸ਼ ਸਰਕਾਰ ਨੇ ਰਾਜ 'ਚ ਕੋਰੋਨਾ ਸੰਕਰਮਣ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੈਲਾਨੀਆਂ ਅਤੇ ਹੋਰ ਲੋਕਾਂ ਲਈ ਫਿਰ ਪਾਬੰਦੀਆਂ ਲਾਗੂ ਕਰਦੇ ਹੋਏ ਆਰ.ਟੀ.-ਪੀ.ਸੀ.ਆਰ. ਰਿਪੋਰਟ ਲਿਆਉਣਾ ਜ਼ਰੂਰੀ ਕਰ ਦਿੱਤਾ ਹੈ।

ਉਥੇ ਹੀ ਜੇਕਰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ ਤਾਂ ਆਰ.ਟੀ.-ਪੀ.ਸੀ.ਆਰ. ਰਿਪੋਰਟ ਦਿਖਾਉਣ ਦੀ ਜ਼ਰੂਰਤ ਨਹੀਂ ਹੈ। ਸੈਲਾਨੀਆਂ ਨੂੰ ਸਬੂਤਦੇ ਤੌਰ 'ਤੇ ਸਿਰਫ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਪਵੇਗਾ।

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇੱਥੇ ਦੱਸਿਆ ਕਿ ਰਾਜ 'ਚ ਕੋਰੋਨਾ ਸੰਕਰਮਣ ਮਾਮਲੇ ਮੁੜ ਵੱਧਣ ਲੱਗੇ ਹਨ, ਅਜਿਹੇ 'ਚ ਤੀਜੀ ਲਹਿਰ ਦਾ ਖ਼ਦਸ਼ਾ ਵੱਧ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਸੰਬੰਧ 'ਚ ਫਿਰ ਤੋਂ ਕੁਝ ਪਾਬੰਦੀਆਂ ਲਾਉਣ ਦਾ ਫ਼ੈਸਲਾ ਲਿਆ ਹੈ।

-PTC News

Related Post