ਕੁੱਲੂ: ਤਿੱਬਤੀ ਮੱਠ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

By  Jashan A February 17th 2019 08:56 AM

ਕੁੱਲੂ: ਤਿੱਬਤੀ ਮੱਠ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਕੁੱਲੂ: ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਤਿੱਬਤੀ ਮੱਠ ਯਾਨੀ ਗੋਮਪਾ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ।

fire ਕੁੱਲੂ: ਤਿੱਬਤੀ ਮੱਠ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਅੱਗ ਇਨ੍ਹੀ ਭਿਆਨਕ ਸੀ ਕਿ ਮੱਠ ਦੀ ਉਪਰਲੀ ਮੰਜ਼ਿਲ ਸੜ੍ਹ ਕੇ ਸੁਆਹ ਹੋ ਗਈ। ਇਸ ਹਾਦਸੇ ਤੋਂ ਬਾਅਦ ਸਥਾਨਕ ਲੋਕ 'ਚ ਸਹਿਮ ਦਾ ਮਾਹੌਲ ਹੈ। ਉਥੇ ਹੀ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

fire ਕੁੱਲੂ: ਤਿੱਬਤੀ ਮੱਠ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਭਿਆਨਕ ਅੱਗ ਲੱਗੀ ਹੈ, ਉਸ ਨੂੰ ਦੇਖ ਕੇ ਸਿਲੈਂਡਰ ਫੱਟਣ ਦਾ ਅੰਦਾਜਾ ਲਗਾਇਆ ਦਾ ਰਿਹਾ ਹੈ।ਉਧਰ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post