ਹਿਮਾਚਲ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਲਿਆ ਵੱਡਾ ਫ਼ੈਸਲਾ, ਅੰਤਰਰਾਜੀ ਬੱਸ ਸੇਵਾ ਅੱਜ ਤੋਂ ਹੋਵੇਗੀ ਸ਼ੁਰੂ

By  Shanker Badra October 14th 2020 12:40 PM

ਹਿਮਾਚਲ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਲਿਆ ਵੱਡਾ ਫ਼ੈਸਲਾ, ਅੰਤਰਰਾਜੀ ਬੱਸ ਸੇਵਾ ਅੱਜ ਤੋਂ ਹੋਵੇਗੀ ਸ਼ੁਰੂ:ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੌਰਾਨ ਲੱਗੇ ਲੌਕਡਾਊਨ ਤੋਂ ਬਾਅਦ ਹਿਮਾਚਲ ਸਰਕਾਰ ਨੇ 7 ਮਹੀਨਿਆਂ ਤੋਂ ਬੰਦ ਪਈ  ਅੰਤਰਰਾਜੀ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਬੱਸ ਸੇਵਾ 14 ਅਕਤੂਬਰ ਤੋਂ ਯਾਨੀ ਕਿ ਅੱਜ ਤੋਂ 25 ਰੂਟਾਂ 'ਤੇ ਸ਼ੁਰੂ ਕੀਤੀ ਜਾਵੇਗੀ। ਇਨ੍ਹਾਂ 'ਚ ਚੰਡੀਗੜ੍ਹ, ਪਠਾਨਕੋਟ, ਬੱਦੀ, ਹੁਸ਼ਿਆਰਪੁਰ, ਲੁਧਿਆਣਾ, ਅੰਬਾਲਾ, ਹਰਿਦੁਆਰ ਸਮੇਤ 25 ਰੂਟਾਂ 'ਤੇ ਬੱਸਾਂ ਚੱਲਣਗੀਆਂ। ਇਸ ਦਾ ਐਲਾਨ ਟਰਾਂਸਪੋਰਟ ਮੰਤਰੀ ਬਿਕਰਮ ਠਾਕੁਰ ਨੇ ਕੀਤਾ ਹੈ। [caption id="attachment_439912" align="aligncenter" width="700"]Himachal Pradesh inter-state bus service is restart from today ਹਿਮਾਚਲ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਲਿਆ ਵੱਡਾ ਫ਼ੈਸਲਾ , ਅੰਤਰਰਾਜੀ ਬੱਸ ਸੇਵਾ ਅੱਜ ਤੋਂ ਹੋਵੇਗੀ ਸ਼ੁਰੂ[/caption] ਇਨ੍ਹਾਂ ਰੂਟਾਂ 'ਤੇ ਰਾਤ ਨੂੰ ਵੀ ਬੱਸਾਂ ਚਲਾਈਆਂ ਜਾਣਗੀਆਂ। ਸਰਕਾਰ ਨੇ ਇਹ ਫੈਸਲਾ ਨਵਰਾਤਿਆਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਲਿਆ ਹੈ। ਮੰਤਰੀ ਨੇ ਕਿਹਾ ਕਿ ਹੋਰ ਰਾਜਾਂ ਲਈ ਕਾਰਜ ਵੀ ਜਲਦੀ ਹੀ ਸ਼ੁਰੂ ਹੋ ਜਾਣਗੇ। ਇਸ ਦੌਰਾਨ ਹਰੇਕ ਬੱਸ ਨੂੰ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਫਿਲਹਾਰ ਸਰਕਾਰ ਨੇ ਬਿਨ੍ਹਾਂ ਏ.ਸੀ ਵਾਲੀਆਂ ਬੱਸਾਂ ਨੂੰ ਚਲਾਉਣ ਦੀ ਹੀ ਆਗਿਆ ਦਿੱਤੀ ਹੈ। [caption id="attachment_439909" align="aligncenter" width="700"]Himachal Pradesh inter-state bus service is restart from today ਹਿਮਾਚਲ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਲਿਆ ਵੱਡਾ ਫ਼ੈਸਲਾ , ਅੰਤਰਰਾਜੀ ਬੱਸ ਸੇਵਾ ਅੱਜ ਤੋਂ ਹੋਵੇਗੀ ਸ਼ੁਰੂ[/caption] ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਤੋਂ ਪੰਜਾਬ ਦੀਆਂ ਬੱਸਾਂ ਹਿਮਾਚਲ ਲਈ ਰਵਾਨਾ ਹੋਣਗੀਆਂ, ਜਦੋਂ ਕਿ ਹਿਮਾਚਲ ਦੀਆਂ ਬੱਸਾਂ ਪੰਜਾਬ ਆਉਣੀਆਂ ਸ਼ੁਰੂ ਹੋ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਵੀ ਦਿੱਲੀ, ਹਰਿਆਣਾ, ਹਿਮਾਚਲ ,ਰਾਜਸਥਾਨ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੀਆਂ ਬੱਸਾਂ ਨੂੰ ਪੰਜਾਬ 'ਚ ਦਾਖ਼ਲੇ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਨਾਲ ਹਿਮਾਚਲ ਪ੍ਰਦੇਸ਼ ਜਾਣ ਵਾਲਿਆਂ ਲਈ ਅਤੇ ਆਉਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। [caption id="attachment_439914" align="aligncenter" width="700"]Himachal Pradesh inter-state bus service is restart from today ਹਿਮਾਚਲ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਲਿਆ ਵੱਡਾ ਫ਼ੈਸਲਾ , ਅੰਤਰਰਾਜੀ ਬੱਸ ਸੇਵਾ ਅੱਜ ਤੋਂ ਹੋਵੇਗੀ ਸ਼ੁਰੂ[/caption] ਦੱਸਣਯੋਗ ਹੈ ਕਿ ਚੰਡੀਗੜ੍ਹ ਵੱਲੋਂ ਪਹਿਲਾਂ ਹੀ ਪੰਜਾਬ ਦੀਆਂ ਬੱਸਾਂ ਨੂੰ ਦਾਖ਼ਲੇ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਹਿਮਾਚਲ ਸਰਕਾਰ ਵੱਲੋਂ ਅੰਤਰਰਾਜੀ ਬੱਸ ਸੇਵਾ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਟਰਾਂਸਪੋਰਟ ਮਹਿਕਮੇ ਵੱਲੋਂ ਸਾਰੀਆਂ ਤਿਆਰੀਆਂ ਪੂਰੀ ਕਰ ਲਈਆਂ ਹਨ ਤਾਂ ਕਿ ਹਰੀ ਝੰਡੀ ਮਿਲਣ ਤੋਂ ਬਾਅਦ ਤੁਰੰਤ ਦੂਜੇ ਸੂਬਿਆਂ ਨੂੰ ਬੱਸਾਂ ਭੇਜੀਆਂ ਜਾ ਸਕਣ। -PTCNews educare

Related Post