ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ

By  Shanker Badra May 2nd 2019 11:18 AM

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੜਹਾਰ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਜਦਕਿ 5 ਜ਼ਖਮੀ ਹੋ ਗਏ ਹਨ।

Himachal Pradesh Mandi district jeep falls into gorge ,5 killed, 5 injured ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ

ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੜਹਾਰ ਇਲਾਕੇ ਵਿੱਚ ਇੱਕ ਜੀਪ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗ ਗਈ ਹੈ।ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਜਦਕਿ 5 ਜ਼ਖਮੀ ਹੋ ਗਏ ਹਨ।ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਆਪਣੇ ਪੱਧਰ ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਐਂਬੂਲੈਂਸ ਵਿਭਾਗ ਨੂੰ ਸੂਚਿਤ ਕੀਤਾ।

Himachal Pradesh Mandi district jeep falls into gorge ,5 killed, 5 injured ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ‘ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ

ਇਸ ਦੌਰਾਨ ਐਂਬੂਲੈਂਸ ਟੀਮ ਨੇ ਮੌਕੇ ਤੇ ਪਹੁੰਚੇ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।ਇਸ ਹਾਦਸੇ ਵਿੱਚ 5 ਲੋਕਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।ਮ੍ਰਿਤਕਾਂ ਵਿੱਚ 2 ਮਰਦ ਅਤੇ 3 ਔਰਤਾਂ ਸ਼ਾਮਿਲ ਦੱਸੀਆਂ ਜਾ ਰਹੀਆਂ ਹਨ ਜਦਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਪ੍ਰਾਇਮਰੀ ਇਲਾਜ ਦੇਣ ਤੋਂ ਬਾਅਦ ਜ਼ੋਨਲ ਹਸਪਤਾਲ ਮੰਡੀ ਰੈਫ਼ਰ ਕਰ ਦਿੱਤਾ ਹੈ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post