ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਪਹਾੜ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਠੱਪ , ਲੋਕ ਪ੍ਰੇਸ਼ਾਨ

By  Shanker Badra June 25th 2019 03:38 PM

ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਪਹਾੜ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਠੱਪ , ਲੋਕ ਪ੍ਰੇਸ਼ਾਨ:ਕਿਨੌਰ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਪਹਾੜ ਦਾ ਇੱਕ ਹਿੱਸਾ ਡਿੱਗਣ ਨਾਲ ਪੂਰਾ ਰਸਤਾ ਬੁਰੀ ਤਰ੍ਹਾਂ ਜਾਮ ਹੋ ਚੁੱਕਾ ਹੈ। ਜਿਸ ਤੋਂ ਬਾਅਦ ਵਾਹਨਾਂ ਦੀ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ।ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। [caption id="attachment_311102" align="aligncenter" width="300"]Himachal Pradesh NH-5 blocked after landslide in Kinnaur ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਪਹਾੜ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਠੱਪ , ਲੋਕ ਪ੍ਰੇਸ਼ਾਨ[/caption] ਮਿਲੀ ਜਾਣਕਾਰੀ ਮੁਤਬਕ ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਰਾਸ਼ਟਰੀ ਰਾਜ ਮਾਰਗ 5 ਉੱਤੇ ਕਾਸ਼ੰਗ ਨਾਲਾ ਕੋਲ ਅੱਜ ਸਵੇਰੇ ਪਹਾੜ ਦਾ ਇੱਕ ਹਿੱਸਾ ਡਿੱਗ ਗਿਆ ਹੈ ,ਜਿਸ ਕਾਰਨ ਆਵਾਜਾਈ ਵਿੱਚ ਰੁਕਾਵਟ ਆਈ ਹੈ। ਓਥੇ ਜ਼ਮੀਨ ਖਿਸਕਣ ਨਾਲ ਪਹਾੜ ਦਾ ਹਿੱਸਾ ਰਸਤੇ ਵਿੱਚ ਪਿਆ ਹੈ,ਜਿਸ ਨਾਲ ਨੇੜਲੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। [caption id="attachment_311104" align="aligncenter" width="300"]Himachal Pradesh NH-5 blocked after landslide in Kinnaur ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਪਹਾੜ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਠੱਪ , ਲੋਕ ਪ੍ਰੇਸ਼ਾਨ[/caption] ਇਸ ਘਟਨਾ ਦੀ ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇ ਪਹਾੜ ਦਾ ਇੱਕ ਹਿੱਸਾ ਹੇਠਾਂ ਡਿੱਗਦਾ ਜਾ ਰਿਹਾ ਹੈ। ਇਸ ਘਟਨਾ ਵਿੱਚ ਅਜੇ ਤੱਕ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -PTCNews

Related Post