ਹਿਮਾਚਲ 'ਚ ਭਾਰੀ ਬਾਰਿਸ਼ ਦਾ ਕਹਿਰ, ਸੜਕਾਂ 'ਤੇ ਡਿੱਗੇ ਰੁੱਖ (ਤਸਵੀਰਾਂ)

By  Jashan A July 31st 2019 06:41 PM

ਹਿਮਾਚਲ 'ਚ ਭਾਰੀ ਬਾਰਿਸ਼ ਦਾ ਕਹਿਰ, ਸੜਕਾਂ 'ਤੇ ਡਿੱਗੇ ਰੁੱਖ (ਤਸਵੀਰਾਂ),ਸੋਲਨ: ਪਿਛਲੇ ਕਈ ਦਿਨਾਂ ਤੋਂ ਹਿਮਾਚਲ ਦੇ ਵੱਖ-ਵੱਖ ਇਲਾਕਿਆਂ 'ਚ ਪੈ ਰਹੀ ਭਾਰੀ ਬਾਰਿਸ਼ ਨੇ ਲੋਕਾਂ ਦਾ ਜਿਉਣਾ ਮੁਹਾਲ ਕਰਕੇ ਰੱਖਿਆ ਹੋਇਆ ਹੈ। ਉਥੇ ਹੀ ਅੱਜ ਸੋਲਨ 'ਚ ਰੁੱਖ ਸੜਕਾਂ 'ਤੇ ਡਿੱਗ ਪਏ, ਜਿਸ ਕਾਰਨ ਆਵਾਜਾਈ ਬੰਦ ਹੋ ਗਈ ਅਤੇ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ।

https://twitter.com/ANI/status/1156473503916462080?s=20

ਰੁੱਖ ਡਿੱਗਣ ਕਾਰਨ ਬਿਜਲੀ ਵੀ ਬੰਦ ਹੋ ਗਈ। ਇਸ ਤੋਂ ਇਲਾਵਾ ਜ਼ਿਲੇ 'ਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ ਹੋ ਗਈ। ਉਥੇ ਹੀ ਸੂਬੇ ਦੇ ਕਈ ਖੇਤਰਾਂ 'ਚ ਭਾਰੀ ਬਾਰਿਸ਼ ਹੋਣ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

-PTC News

Related Post