ਹਿਮਾਚਲ ਪ੍ਰਦੇਸ਼ ਦੇ ਪੰਡੋਹ ਡੈਮ ਦੇ ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ

By  Jashan A November 17th 2019 02:51 PM

ਹਿਮਾਚਲ ਪ੍ਰਦੇਸ਼ ਦੇ ਪੰਡੋਹ ਡੈਮ ਦੇ ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ,ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ 'ਚ ਪੰਡੋਹ ਡੈਮ ਦੇ ਨੇੜੇ ਇੱਕ ਕਾਰ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਚੰਬਾ ਤੋਂ ਕੁੱਲੂ ਵੱਲ ਜਾ ਰਹੀ ਸੀ ਅਤੇ ਕੈਂਚੀ ਮੋੜ 'ਤੇ ਅਚਾਨਕ ਅਣਕੰਟਰੋਲ ਹੋ ਕੇ ਸੜਕ ਤੋਂ ਹੇਠਾ ਖੱਡ 'ਚ ਡਿੱਗ ਪਈ। ਹੋਰ ਪੜ੍ਹੋ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਦੇ ਅੰਤਿਮ ਸਸਕਾਰ ਮੌਕੇ ਦਿੱਤੀ ਸ਼ਰਧਾਂਜਲੀ https://twitter.com/ANI/status/1195934551178002433?s=20 ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ ਹੈ। -PTC News

Related Post