ਹਾਕੀ ਖਿਡਾਰਨ ਗੁਰਜੀਤ ਕੌਰ ਪਹੁੰਚੀ ਅਜਨਾਲਾ, ਪਰਿਵਾਰ ਵੱਲੋਂ ਭਰਵਾਂ ਸੁਆਗਤ (ਤਸਵੀਰਾਂ)

By  Jashan A August 11th 2021 02:14 PM -- Updated: August 11th 2021 03:23 PM

ਅਜਨਾਲਾ: ਟੋਕੀਓ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਭਾਰਤੀ ਖਿਡਾਰੀ ਵਾਪਸ ਵਤਨ ਪਰਤ ਆਏ ਹਨ। ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਨਾਲ ਸਬੰਧ ਰੱਖਣ ਵਾਲੇ ਖਿਡਾਰੀਆਂ ਦਾ ਘਰ ਵਾਪਸੀ 'ਤੇ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ। ਅਜਿਹੇ 'ਚ ਪੰਜਾਬ ਦੀ ਇਕਲੌਤੀ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਪਹੁੰਚਣ ’ਤੇ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਗੁਰਜੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਹੋਰ ਵੀ ਵੱਖ-ਵੱਖ ਜਥੇਬੰਦੀਆਂ ਅਤੇ ਧਾਰਮਿਕ ਰਾਜਨੀਤਕ ਪਾਰਟੀਆਂ ਦੇ ਆਗੂ ਸਹਿਬਾਨਾਂ ਵੱਲੋਂ ਗੁਰਜੀਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ।

ਹੋਰ ਪੜ੍ਹੋ: ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਨੂੰ ਕੀਤਾ ਬੇਨਕਾਬ, ਕਹੀ ਇਹ ਵੱਡੀ ਗੱਲ, ਤੁਸੀਂ ਵੀ ਪੜ੍ਹੋ

ਦੱਸਣਯੋਗ ਹੈ ਕਿ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ ਦਾ ਜੱਦੀ ਸ਼ਹਿਰ ਅਜਨਾਲਾ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਗੁਰਜੀਤ ਕੌਰ ਦੇ ਸਮੁੱਚੇ ਪਰਿਵਾਰ ਸਮੇਤ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

ਕੌਣ ਹੈ ਗੁਰਜੀਤ ਕੌਰ ?

ਅਜਨਾਲਾ ਦੇ ਪਿੰਡ ਮਿਆਦੀਆਂ ਕਲਾਂ ਨਾਲ ਸਬੰਧਤ ਹਾਕੀ ਖਿਡਾਰਨ ਗੁਰਜੀਤ ਕੌਰ ਪੰਜਾਬ ਦੀ ਇਕਲੌਤੀ ਧੀ ਹੈ, ਜਿਸ ਨੇ ਟੋਕੀਓ ਓਲੰਪਿਕ 'ਚ ਭਾਰਤੀ ਹਾਕੀ ਟੀਮ ਲਈ ਖੇਡੀ। ਇਥੇ ਇਹ ਵੀ ਦੱਸ ਦੇਈਏ ਕਿ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕੁਆਟਰ ਫਾਈਨਲ ਮੁਕਾਬਲੇ ‘ਚ ਗੋਲ ਦਾਗ ਕੇ ਟੀਮ ਨੇ ਸੈਮੀਫਾਈਨਲ ‘ਚ ਪਹੁੰਚਾਇਆ ਸੀ ਤੇ ਪੂਰੇ ਟੂਰਨਾਮੈਂਟ ‘ਚ ਵੀ ਉਹਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

-PTC New

Related Post